ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਵਾਲੇ ਦਿਨ ਲਾੜੇ ਦੇ ਚਾਚੇ ਦੀ ਮੌਤ

Wednesday, Mar 29, 2023 - 10:15 PM (IST)

ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਵਾਲੇ ਦਿਨ ਲਾੜੇ ਦੇ ਚਾਚੇ ਦੀ ਮੌਤ

ਭਵਾਨੀਗੜ੍ਹ (ਵਿਕਾਸ) : ਭਵਾਨੀਗੜ੍ਹ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੀਨੀਅਰ ਅਕਾਲੀ ਆਗੂ ਪ੍ਰੇਮ ਚੰਦ ਗਰਗ ਦੇ ਛੋਟੇ ਭਰਾ ਸੁਰਿੰਦਰ ਪਾਲ ਭੋਲਾ ਦਾ ਮੋਟਰਸਾਈਕਲ ਖੰਭੇ ਨਾਲ ਟਕਰਾਅ ਜਾਣ ਕਾਰਨ ਅੱਜ ਮੌਤ ਹੋ ਗਈ। ਹਾਦਸੇ ਦੌਰਾਨ ਸੁਰਿੰਦਰ ਪਾਲ ਭੋਲਾ ਆਪਣੇ ਭਤੀਜੇ ਨਾਲ ਸ਼ਹਿਰ ਦੀ ਨਵੀਂ ਅਨਾਜ ਮੰਡੀ 'ਚੋਂ ਜਾ ਰਹੇ ਸਨ, ਜਦੋਂਕਿ ਹਾਦਸੇ 'ਚ ਉਨ੍ਹਾਂ ਦੇ ਭਤੀਜੇ ਦੇ ਮਾਮੂਲੀ ਸੱਟਾਂ ਲੱਗੀਆਂ। 

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਾਣਕਾਰੀ ਅਨੁਸਾਰ ਭੋਲਾ ਆਪਣੇ 4 ਸਾਲ ਦੇ ਭਤੀਜੇ ਨੂੰ ਆਪਣੀ ਦੁਕਾਨ ਤੋਂ ਘਰ ਛੱਡਣ ਲਈ ਜਾ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਅਨਾਜ ਮੰਡੀ ਪਹੁੰਚੇ ਤਾਂ ਅੱਖੀਂ ਦੇਖਣ ਵਾਲਿਆਂ ਦੇ ਦੱਸਣ ਅਨੁਸਾਰ ਭੋਲਾ ਮੋਬਾਇਲ 'ਤੇ ਗੱਲ ਕਰਨ ਤੋਂ ਬਾਅਦ ਜਦੋਂ ਫੋਨ ਆਪਣੀ ਜੇਬ 'ਚ ਪਾਉਣ ਲੱਗਾ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਬੇਕਾਬੂ ਹੋ ਕੇ ਖੰਭੇ 'ਚ ਜਾ ਲੱਗਾ ਤੇ ਸਿਰ ਖੰਭੇ ਨਾਲ ਟਕਰਾਅ ਜਾਣ ਕਾਰਨ ਭੋਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਭਤੀਜੇ ਨੂੰ ਗੰਭੀਰ ਸੱਟਾਂ ਲੱਗਣ ਤੋਂ ਬਚਾਅ ਹੋ ਗਿਆ।

ਇਹ ਵੀ ਪੜ੍ਹੋ : ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਫਾਇਨਾਂਸ ਦਫ਼ਤਰ ਨੂੰ ਬਣਾਇਆ ਨਿਸ਼ਾਨਾ, ਕਰੀਬ 2 ਲੱਖ ਦੀ ਨਕਦੀ ਲੁੱਟ ਕੇ ਫਰਾਰ

ਓਧਰ, ਦੁਰਘਟਨਾ 'ਚ ਸੁਰਿੰਦਰ ਪਾਲ ਭੋਲਾ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਇਲਾਕਾ ਵਾਸੀਆਂ 'ਚ ਸੋਗ ਫੈਲ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਰਾਤ ਨੂੰ ਹੀ ਮ੍ਰਿਤਕ ਦੇ ਭਰਾ ਦੇ ਬੇਟੇ ਦਾ ਵਿਆਹ ਸਮਾਗਮ ਸੀ। ਇਸ ਸਬੰਧੀ ਪਰਿਵਾਰ ਵਿਆਹ ਦੀਆਂ ਤਿਆਰੀਆਂ 'ਚ ਜੁੱਟਿਆ ਹੋਇਆ ਸੀ ਤੇ ਵਿਆਹ ਵਾਲੇ ਦਿਨ ਵਾਪਰੇ ਇਸ ਮੰਦਭਾਗੇ ਹਾਦਸੇ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸੰਗਰੂਰ ਭੇਜ ਦਿੱਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News