ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫ੍ਰੀਡਮ ਦਾ ਦਿਹਾਂਤ

Tuesday, May 11, 2021 - 03:10 AM (IST)

ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫ੍ਰੀਡਮ ਦਾ ਦਿਹਾਂਤ

ਅੰਮ੍ਰਿਤਸਰ, (ਜ.ਬ)- ਅੱਜ ਚੀਫ ਖਾਲਸਾ ਦੀਵਾਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵਲੋਂ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫ੍ਰੀਡਮ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਕਹਿਰ ਦੀ ਲਪੇਟ ਵਿਚ ਆਏ ਹਰਮਿੰਦਰ ਸਿੰਘ ਦਾ ਸਦੀਵੀਂ ਵਿਛੋਡ਼ਾ ਦੇ ਜਾਣਾ ਬਹੁਤ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ 1979 ਤੋਂ ਚੀਫ ਖਾਲਸਾ ਦੀਵਾਨ ਨਾਲ ਜੁਡ਼ੇ ਸਨ। ਉਹ ਦੋ ਸਾਲ ਤੱਕ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਵੀ ਰਹੇ ਹਨ।


author

Bharat Thapa

Content Editor

Related News