ਹਵਾਲਾਤੀ ਦੀ ਮੌਤ ਹੋਣ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ''ਚ ਰੋਸ

Tuesday, Aug 08, 2017 - 11:39 AM (IST)


ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਇਕ ਹਵਾਲਾਤੀ ਦੀ ਮੌਤ ਹੋ ਜਾਣ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ 'ਚ ਰੋਸ ਫੈਲ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹੰਡਿਆਇਆ ਖਿਲਾਫ 25 ਜੁਲਾਈ 2017 ਨੂੰ ਕੇਸ ਦਰਜ ਹੋਇਆ ਸੀ। ਉਸ ਕੇਸ ਦੇ ਸਬੰਧ 'ਚ ਪੁਲਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਜੇਲ 'ਚ ਹਵਾਲਾਤੀ ਦੇ ਤੌਰ 'ਤੇ ਬੰਦ ਸੀ। 4 ਅਗਸਤ ਨੂੰ ਉਹ ਅਚਾਨਕ ਬੀਮਾਰ ਹੋ ਗਿਆ ਅਤੇ 5 ਅਗਸਤ ਨੂੰ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


Related News