3 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ ''ਚ ਇਕੱਠਿਆਂ ਹੋਈ ਪਤੀ-ਪਤਨੀ ਦੀ ਮੌਤ

Monday, Feb 27, 2023 - 06:46 PM (IST)

3 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ ''ਚ ਇਕੱਠਿਆਂ ਹੋਈ ਪਤੀ-ਪਤਨੀ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਵਿਖੇ ਕਾਰ ਤੇ ਐਕਟੀਵਾ ਦੀ ਟੱਕਰ ’ਚ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪਤੀ-ਪਤਨੀ ਦੀ ਪਛਾਣ ਜਗਤਾਰ ਸਿੰਘ ਅਤੇ ਨਵਦੀਪ ਕੌਰ ਵਾਸੀ ਬਰਨਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਪਤੀ-ਪਤਨੀ ਐਕਟਿਵਾ 'ਤੇ ਸਵਾਰ ਹੋ ਕੇ ਪਿੰਡ ਢਿੱਲਵਾਂ ਵਿਖੇ ਨਵੋਦਿਆ ਸਕੂਲ ’ਚ ਪੜ੍ਹ ਰਹੇ ਬੱਚਿਆਂ ਨੂੰ ਮਿਲਣ ਲਈ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪੈਟਰੋਲ ਪੰਪ ਦੇ ਨੇੜੇ ਪੁੱਜੇ ਤਾਂ ਇਕ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਮਜੀਠੀਆ ਨੇ ਮੁੜ ਘੇਰੀ 'ਆਪ', ਅਜਨਾਲਾ ਹਿੰਸਾ ਤੇ ਗੋਇੰਦਵਾਲ ਜੇਲ੍ਹ 'ਚ ਹੋਈ ਗੈਂਗਵਾਰ 'ਤੇ ਦਿੱਤਾ ਵੱਡਾ ਬਿਆਨ

ਟੱਕਰ ਇੰਨੀ ਭਿਆਨਕ ਸੀ ਕਿ ਨਵਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜਗਤਾਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਦੱਸ ਦੇਈਏ ਕਿ ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ ਤਿੰਨ ਛੋਟੇ-ਛੋਟੇ ਬੱਚੇ ਛੱਡ ਗਏ ਹਨ, ਜਿੰਨ੍ਹਾਂ ਵਿਚ ਦੋ ਕੁੜੀਆਂ ਅਤੇ ਇੱਕ ਮੁੰਡਾ ਹੈ। ਘਟਨਾ ਕਾਰਨ ਸ਼ਹਿਰ ਵਿਚ ਗਮੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅਜਨਾਲਾ ਹਿੰਸਾ ਤੋਂ ਬਾਅਦ ਪੰਜਾਬ ਪੁਲਸ ਨੇ ਲਿਆ ਵੱਡਾ ਫ਼ੈਸਲਾ, ਸ਼ੁਰੂ ਕੀਤੀ ਗੱਤਕੇ ਦੀ ਸਿਖਲਾਈ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News