ਮਾਨਸਾ ਦੇ ਜਗਤਾਰ ਸਿੰਘ ਦੀ ਮਹਾਰਾਸ਼ਟਰ ’ਚ ਮੌਤ, ਪੰਜ ਧੀਆਂ ਦਾ ਪਿਓ ਸੀ ਮ੍ਰਿਤਕ

Friday, Apr 21, 2023 - 06:35 PM (IST)

ਮਾਨਸਾ ਦੇ ਜਗਤਾਰ ਸਿੰਘ ਦੀ ਮਹਾਰਾਸ਼ਟਰ ’ਚ ਮੌਤ, ਪੰਜ ਧੀਆਂ ਦਾ ਪਿਓ ਸੀ ਮ੍ਰਿਤਕ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਉਭਾ ਨਾਲ ਸਬੰਧਤ ਜਗਤਾਰ ਸਿੰਘ ਦੀ ਮਹਾਰਾਸ਼ਟਰ 'ਚ ਮੌਤ ਹੋ ਗਈ। ਜਗਤਾਰ ਮਜ਼ਦੂਰੀ ਕਰਦਾ ਸੀ ਅਤੇ ਬੀਤੇ ਦਿਨੀਂ ਉਹ ਮਾਨਸਾ ਤੋਂ ਚੋਰਮੁਖਾਰੀ ਜ਼ਿਲ੍ਹਾ ਭੰਡਾਰਾ ਮਹਾਰਾਸ਼ਟਰ ਵਿਖੇ ਕੰਬਾਇਨ ਲੈ ਕੇ ਗਿਆ ਸੀ। ਜਗਤਾਰ ਸਿੰਘ ਕੁਝ ਸਮਾਂ ਪਹਿਲਾਂ ਬੀਮਾਰ ਹੋ ਗਿਆ ਸੀ।

ਇਹ ਵੀ ਪੜ੍ਹੋ- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ

ਦੋਸ਼ ਹੈ ਕੇ ਜਗਤਾਰ ਸਿੰਘ ਦੇ ਬੀਮਾਰ ਹੋਣ ਦੇ ਬਾਵਜੂਦ ਉਸਦੇ ਮਾਲਕ ਨੇ ਉਸ ਕੋਲੋਂ ਜ਼ਬਰਨ ਕੰਮ ਕਰਵਾਇਆ ਸੀ, ਜਿਸ ਦੇ ਚੱਲਦਿਆਂ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ ਅਤੇ ਉਸਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਜਗਤਾਰ ਸਿੰਘ 5 ਧੀਆਂ ਦਾ ਪਿਓ ਸੀ ਅਤੇ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਸੀ।

ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਵਾਨੀਗੜ੍ਹ 'ਚ 2 ਸਾਲਾ ਮਾਸੂਮ ਨੂੰ ਟਰੈਕਟਰ-ਟਰਾਲੀ ਨੇ ਦਰੜਿਆ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News