ਅਮਰੀਕਾ ’ਚ ਨੌਜਵਾਨ ਕਬੱਡੀ ਪ੍ਰਮੋਟਰ ਮਨਜਿੰਦਰ ਸ਼ੇਰਗਿੱਲ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

Thursday, May 25, 2023 - 11:50 PM (IST)

ਅਮਰੀਕਾ ’ਚ ਨੌਜਵਾਨ ਕਬੱਡੀ ਪ੍ਰਮੋਟਰ ਮਨਜਿੰਦਰ ਸ਼ੇਰਗਿੱਲ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਇੰਟਰਨੈਸ਼ਨਲ ਡੈਸਕ : ਅਮਰੀਕਾ ’ਚ ਕਬੱਡੀ ਖੇਡ ਪ੍ਰਮੋਟਰ ਤੇ ਵੱਖ-ਵੱਖ ਸਮਾਜਿਕ ਕੰਮਾਂ 'ਚ ਵੱਧ-ਚੜ੍ਹ ਕੇ ਹਿੱਸਾ ਪਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਮੈਨੀ ਸ਼ੇਰਗਿੱਲ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਦੇ ਦੱਸਣ ਮੁਤਾਬਕ ਮੈਨੀ ਸ਼ੇਰਗਿੱਲ ਦੀ ਅਚਾਨਕ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ।

ਇਹ ਵੀ ਪੜ੍ਹੋ : 'ਚਿੱਟੇ' ਨੇ ਉਜਾੜਿਆ ਇਕ ਹੋਰ ਘਰ, ਮਾਪਿਆਂ ਤੋਂ ਖੋਹਿਆ ਇਕਲੌਤਾ ਪੁੱਤ

ਇਸ ਖ਼ਬਰ ਨਾਲ ਪਰਿਵਾਰ, ਸਮੁੱਚੇ ਖੇਡ ਪ੍ਰੇਮੀਆਂ, ਖੇਡ ਕਲੱਬਾਂ ਤੇ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਸਦਮੇ ’ਚ ਹੈ। ਮਨਜਿੰਦਰ ਸਿੰਘ ਦਾ ਅੰਤਿਮ ਸੰਸਕਾਰ 30 ਮਈ ਨੂੰ ਦੁਪਹਿਰ 12 ਵਜੇ ਲੇਕਵੁਡ ਫਿਊਨਰਲ ਹੋਮ 900 ਸੈਂਟਾ ਫ਼ੀ ਐਵੀਨੀਊ ਹਗਸਨ ਵਿਖੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਮੈਨੀ ਸ਼ੇਰਗਿੱਲ ਦਾ ਪਿਛੋਕੜ ਪੰਜਾਬ ਦੇ ਸ਼ਹਿਰ ਬੰਗਾ ਨੇੜੇ ਪਿੰਡ ਚੱਕ ਬਿਲਗਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News