ਕੁਲਬੀਰ ਨੁਰੂਆਣਾ ਦੇ ਸਾਥੀ ਅਜ਼ੀਜ਼ ਖਾਨ ਦੀ ਮੌਤ, ਦੇਖੋ ਮੌਕੇ ਦੀ ਵੀਡੀਓ

01/03/2023 6:27:13 PM

ਪਟਿਆਲਾ/ਸੰਗਰੂਰ (ਕੰਵਲਜੀਤ, ਬਲਜਿੰਦਰ, ਵਿਕਾਸ) : ਕੁਲਬੀਰ ਨੁਰੂਆਣਾ ਦੇ ਸਾਥੀ ਅਜ਼ੀਜ਼ ਖਾਨ ਦੀ ਭਿਆਨਕ ਹਾਦਸੇ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਅਜੀਜ਼ ਖਾਨ ਤਲਵੰਡੀ ਸਾਬੋ ਨਗਰ ਕੌਂਸਲ ਦਾ ਪ੍ਰਧਾਨ ਵੀ ਰਹਿ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਅਜ਼ੀਜ਼ ਖਾਨ ਬੀਤੀ ਰਾਤ ਸੰਗਰੂਰ ਜ਼ਿਲ੍ਹੇ ਦੇ ਕਾਲਾਝਾੜ ਟੋਲ ਪਲਾਜ਼ਾ ਕੋਲ ਹਾਦਸਾ ਵਾਪਰ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਦਰਅਸਲ ਟੋਲ ਪਲਾਜ਼ਾ ਤੋਂ ਨਿਕਲਣ ਤੋਂ ਪਹਿਲਾਂ ਹੀ ਅਜ਼ੀਜ਼ ਖ਼ਾਨ ਦੀ ਗੱਡੀ ਸੰਘਣੀ ਧੁੰਦ ਹੋਣ ਕਾਰਨ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ ਅਤੇ ਚਕਨਾਚੂਰ ਹੋ ਗਈ, ਜਿਸ ਕਾਰਨ ਅਜ਼ੀਜ਼ ਖ਼ਾਨ ਦੀ ਮੌਤ ਹੋਈ ਹੈ ਅਤੇ ਉਸਦਾ ਗੰਨਮੈਨ ਗੰਭੀਰ ਰੂਪ ’ਚ ਜ਼ਖਮੀ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚਿਤਾਵਨੀ

ਹਾਦਸੇ ਤੋਂ ਬਾਅਦ ਅਜ਼ੀਜ਼ ਖ਼ਾਨ ਅਤੇ ਉਸ ਦੇ ਗੰਨਮੈਨ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਅਜ਼ੀਜ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗੰਨਮੈਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਜ਼ੇਰੇ ਇਲਾਜ ਹੈ। ਦੱਸਣਯੋਗ ਹੈ ਕਿ ਅਜ਼ੀਜ਼ ਖਾਨ ਮ੍ਰਿਤਕ ਗੈਂਗਸਟਰ ਕੁਲਬੀਰ ਨੁਰੂਆਣਾ ਦੇ ਪੱਕਾ ਮਿੱਤਰ ਸੀ ਅਤੇ ਹਰ ਸਮੇਂ ਹਥਿਆਰਾਂ ਦੀ ਸੁਰੱਖਿਆ ਵਿਚ ਰਹਿੰਦਾ ਸੀ। 

ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਵੱਡੀ ਘਟਨਾ, ਖੁਦ ਨੂੰ ਵਕੀਲ ਦੱਸਣ ਵਾਲੇ ਦੀ ਕਰਤੂਤ ਨੇ ਉਡਾਏ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh