ਸੂਰਜ ਨੇ ਵਰ੍ਹਾਇਆ ਕਹਿਰ, ਗਰਮੀ ਨੇ ਲੈ ਲਈ ਵਿਅਕਤੀ ਦੀ ਜਾਨ, ਬੱਸ ਅੱਡੇ ਨੇੜੇ ਪਾਰਕ ''ਚੋਂ ਮਿਲੀ ਲਾਸ਼

05/12/2024 1:04:34 AM

ਜਲੰਧਰ (ਮਹੇਸ਼)– ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਦੌਰਾਨ ਸਥਾਨਕ ਮੁੱਖ ਬੱਸ ਅੱਡੇ ਨੇੜੇ ਸਥਿਤ ਮੋਤਾ ਸਿੰਘ ਨਗਰ ਮਾਰਕੀਟ ਨਾਲ ਲੱਗਦੀ ਛੋਟੀ ਪਾਰਕ ਵਿਚੋਂ ਇਕ ਮ੍ਰਿਤਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਬੱਸ ਅੱਡਾ ਚੌਕੀ ਦੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਸ ਅੱਡਾ ਪੁਲਸ ਚੌਕੀ ਦੇ ਇੰਚਾਰਜ ਸੁਸ਼ੀਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਉਕਤ ਪਾਰਕ ਵਿਚ ਸੈਰ ਕਰ ਰਹੇ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਕੋਈ ਵਿਅਕਤੀ ਮ੍ਰਿਤਕ ਹਾਲਤ ਵਿਚ ਪਾਰਕ ਅੰਦਰ ਪਿਆ ਹੋਇਆ ਹੈ, ਜਿਸ ਤੋਂ ਬਾਅਦ ਏ.ਐੱਸ.ਆਈ. ਪ੍ਰੇਮ ਸਿੰਘ ਸਾਥੀ ਕਰਮਚਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਬਾਰੇ ਆਲੇ-ਦੁਆਲੇ ਕਈ ਥਾਵਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਪਰ ਉਸਦੀ ਪਛਾਣ ਨਹੀਂ ਹੋ ਸਕੀ।

ਇਹ ਵੀ ਪੜ੍ਹੋ- ਨਸ਼ੇ ਨੇ ਖੋਹ ਲਿਆ ਇਕ ਹੋਰ ਮਾਂ ਦਾ ਪੁੱਤ, 19 ਸਾਲਾ ਗੱਭਰੂ ਨੇ ਓਵਰਡੋਜ਼ ਕਾਰਨ ਗੁਆਈ ਜਾਨ

 

ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਨੂੰ ਦੇਖ ਕੇ ਲੱਗਦਾ ਹੈ ਕਿ ਉਸਦੀ ਮੌਤ ਗਰਮੀ ਕਾਰਨ ਹੋਈ ਹੈ ਪਰ ਪੂਰੀ ਸਥਿਤੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਪੱਸ਼ਟ ਹੋਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਵਿਅਕਤੀ ਦੀ ਲਾਸ਼ ਉਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ। 72 ਘੰਟਿਆਂ ਵਿਚ ਜੇਕਰ ਪਛਾਣ ਨਹੀਂ ਹੁੰਦੀ ਤਾਂ ਪੁਲਸ ਆਪਣੇ ਪੱਧਰ ’ਤੇ ਉਸ ਦਾ ਪੋਸਟਮਾਰਟਮ ਕਰਵਾਏਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅੰਤਰਰਾਜੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼, 70 ਲੱਖ ਨਸ਼ੀਲੀਆਂ ਗੋਲ਼ੀਆਂ ਬਰਾਮਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News