ਭਿਆਨਕ ਸੜਕ ਹਾਦਸੇ 'ਚ ਦੋ ਪੁੱਤਾਂ ਦੇ ਸਾਹਮਣੇ ਤੜਫ਼-ਤੜਫ਼ ਕੇ ਹੋਈ ਪਿਓ ਦੀ ਮੌਤ

Tuesday, Apr 25, 2023 - 12:04 PM (IST)

ਭਿਆਨਕ ਸੜਕ ਹਾਦਸੇ 'ਚ ਦੋ ਪੁੱਤਾਂ ਦੇ ਸਾਹਮਣੇ ਤੜਫ਼-ਤੜਫ਼ ਕੇ ਹੋਈ ਪਿਓ ਦੀ ਮੌਤ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਪੁਲਸ ਲਾਈਨ ਨੇੜੇ ਇਕ ਜ਼ਬਰਦਸਤ ਹਾਦਸਾ ਵਾਪਰਿਆ, ਜਿਸ ’ਚ ਦੋ ਪੁੱਤਰਾਂ ਦੇ ਸਾਹਮਣੇ ਪਿਓ ਦੀ ਮੌਤ ਹੋ ਗਈ ਅਤੇ ਦੋਵੇਂ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਇਸ ਹਾਦਸੇ ’ਚ ਦੋਵਾਂ ਪੁੱਤਰਾਂ ਦੀਆਂ ਲੱਤਾਂ ਟੁੱਟ ਗਈਆਂ ਹਨ। ਕਰੀਬ 45 ਸਾਲਾ ਮ੍ਰਿਤਕ ਸਾਰਜ ਸਿੰਘ ਵਾਸੀ ਪਿੰਡ ਜੋਧਪੁਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਰਜ ਸਿੰਘ ਐੱਮ. ਪੀ. ’ਚ ਕਣਕ ਦਾ ਸੀਜ਼ਨ ਲਗਾਉਣ ਲਈ ਮਸ਼ੀਨ ਲੈ ਕੇ ਗਿਆ ਹੋਇਆ ਸੀ ਅਤੇ ਸੋਮਵਾਰ ਉਹ ਕਾਫ਼ੀ ਦਿਨਾਂ ਬਾਅਦ ਵਾਪਸ ਘਰ ਪਰਤ ਰਿਹਾ ਸੀ, ਜਿਸਨੂੰ ਰੇਲਵੇ ਸਟੇਸ਼ਨ ਤੋਂ ਉਸਦੇ ਦੋਵੇਂ ਮੁੰਡੇ ਲੈਣ ਲਈ ਆਏ ਹੋਏ ਸੀ। 

ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ ਬਣੇ ਫਾਜ਼ਿਲਕਾ ਦੇ ਇਹ ਦੋ ਪੁਲਸ ਅਫ਼ਸਰ, ਸੇਵਾ ਦਾ ਜਜ਼ਬਾ ਦੇਖ ਤੁਸੀਂ ਵੀ ਕਰੋਗੇ ਸਿਫਤਾਂ

ਇਸ ਦੌਰਾਨ ਜਿਵੇਂ ਹੀ ਸਾਰਜ ਸਿੰਘ ਅਤੇ ਉਸ ਦੇ ਮੁੰਡੇ ਮੋਟਰਸਾਈਕਲ ’ਤੇ ਪੁਲਸ ਲਾਈਨ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਆ ਰਹੀ ਇਕ ਮਹਿੰਦਰਾ ਪਿਕਅੱਪ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਸਾਰਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਹਿੰਦਰਾ ਪਿੱਕਅਪ ਗੱਡੀ ਦੇ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਨਾਭਾ 'ਚ ਵਾਪਰਿਆ ਵੱਡਾ ਹਾਦਸਾ, ਗੱਡੀਆਂ ਦੇ ਉੱਡੇ ਪਰਖੱਚੇ, ਤਸਵੀਰਾਂ ’ਚ ਦੇਖੋ ਖ਼ੌਫਨਾਕ ਮੰਜ਼ਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News