ਡਲਿਵਰੀ ਦੌਰਾਨ ਮਾਂ ਤੇ ਬੱਚੇ ਦੀ ਮੌਤ, 3 ਦਿਨਾਂ ਤੋਂ ਹਸਪਤਾਲ ਦੇ ਹਾੜੇ ਕੱਢ ਰਿਹਾ ਪਰਿਵਾਰ, ਪੜ੍ਹੋ ਪੂਰਾ ਮਾਮਲਾ
Thursday, Dec 15, 2022 - 12:14 AM (IST)

ਮਾਨਸਾ (ਅਮਰਜੀਤ) : ਡਲਿਵਰੀ ਦੌਰਾਨ ਮਾਨਸਾ ਹਸਪਤਾਲ ਵਿਖੇ ਮਾਂ ਤੇ ਬੱਚੇ ਦੀ ਮੌਤ ਦੇ ਮਾਮਲੇ 'ਚ ਸਿਵਲ ਸਰਜਨ ਦੀ 3 ਮੈਂਬਰੀ ਪੈਨਲ ਦਾ ਗਠਨ ਕੀਤਾ ਗਿਆ ਹੈ, ਜੋ 24 ਘੰਟਿਆਂ 'ਚ ਇਸ ਮਾਮਲੇ ਦੀ ਪੜਤਾਲ ਕਰਕੇ ਵਿਭਾਗ ਨੂੰ ਭੇਜੇਗਾ। ਇਸ ਮਾਮਲੇ 'ਚ ਹਸਪਤਾਲ ਦੇ ਡਾਕਟਰ, ਸਟਾਫ ਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੀਆਂ ਕੁਰਸੀਆਂ ਨੂੰ ਅੱਗ ਲਾਉਣ ਦੇ ਮਾਮਲੇ ‘ਤੇ ਬੋਲੇ SGPC ਪ੍ਰਧਾਨ ਧਾਮੀ, ਜਾਣੋ ਕੀ ਕਿਹਾ
ਮਾਨਸਾ ਦੇ ਸਿਵਲ ਹਸਪਤਾਲ 'ਚ ਡਲਿਵਰੀ ਦੌਰਾਨ ਅਤਲਾ ਕਲਾਂ ਦੀ ਸਪਨਾ ਤੇ ਉਸ ਦੇ ਬੱਚੇ ਦੀ ਮੌਤ ਹੋ ਗਈ ਸੀ, ਜਿਸ ਦੇ ਇਨਸਾਫ਼ ਲਈ ਪਰਿਵਾਰ ਪਿਛਲੇ 3 ਦਿਨਾਂ ਤੋਂ ਜੱਚਾ-ਬੱਚਾ ਹਸਪਤਾਲ ਦੇ ਬਾਹਰ ਧਰਨਾ ਲਾ ਕੇ ਇਨਸਾਫ਼ ਦੀ ਮੰਗ ਕਰ ਰਿਹਾ ਸੀ। ਹੁਣ ਸਿਹਤ ਵਿਭਾਗ ਵੱਲੋਂ ਇਸ ਮਾਮਲੇ 'ਚ 24 ਘੰਟਿਆਂ ਦੌਰਾਨ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ। ਸਿਵਲ ਸਰਜਨ ਮਾਨਸਾ ਦੀ ਅਗਵਾਈ ਵਿੱਚ 3 ਮੈਂਬਰੀ ਪੈਨਲ ਦਾ ਗਠਨ ਕੀਤਾ ਗਿਆ ਹੈ, ਜੋ ਦੋਵਾਂ ਪੱਖਾਂ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਆਪਣੀ ਰਿਪੋਰਟ ਪੇਸ਼ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਅਪਰਾਧ ਦਰ ਹੋਰ ਰਾਜਾਂ ਨਾਲੋਂ ਬਿਹਤਰ, MP ਸੰਜੀਵ ਅਰੋੜਾ ਵੱਲੋਂ ਗਏ ਪੁੱਛੇ ਸਵਾਲ ਦਾ ਮਿਲਿਆ ਜਵਾਬ
ਸਿਵਲ ਸਰਜਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸਾਨੂੰ ਵਿਭਾਗ ਵੱਲੋਂ ਆਦੇਸ਼ ਹੋਇਆ ਸੀ ਕਿ ਜੋ ਮੀਡੀਆ ਰਿਪੋਰਟਾਂ ਵਿੱਚ ਚੱਲ ਰਿਹਾ ਹੈ, ਉਸ ਦੀ ਜਾਂਚ ਕਰਕੇ 24 ਘੰਟਿਆਂ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ, ਜਿਸ ਦੇ ਤਹਿਤ ਐੱਸ.ਐੱਮ.ਓ. ਖਿਆਲਾ, ਮੈਡੀਕਲ ਸਪੈਸ਼ਲਿਸਟ ਤੇ ਗਾਇਨੀ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ, ਜਿਸ ਤਹਿਤ ਡਾਕਟਰ ਤੇ ਸਟਾਫ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਅਸੀਂ ਪੀੜਤਾ ਦੇ ਪਤੀ ਤੇ ਰਿਸ਼ਤੇਦਾਰਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ ਤੇ ਉਨ੍ਹਾਂ ਨੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਜਾਂਚ ਤੋਂ ਬਾਅਦ ਰਿਪੋਰਟ ਜਨਤਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਾਹਨੀ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਨੂੰ ਫੰਡਾਂ ’ਚ ਆਈ ਗਿਰਾਵਟ ਦਾ ਉਠਾਇਆ ਮੁੱਦਾ
ਉਧਰ ਮ੍ਰਿਤਕਾ ਦੇ ਪਤੀ ਬਲਜਿੰਦਰ ਸਿੰਘ ਨੇ ਦੱਸਿਆ ਉਸ ਦੀ ਪਤਨੀ ਤੇ ਬੱਚੇ ਦੀ ਡਲਿਵਰੀ ਦੌਰਾਨ ਮੌਤ ਹੋ ਗਈ ਸੀ, ਜਿਸ ਲਈ ਉਹ ਪਿਛਲੇ 3 ਦਿਨਾਂ ਤੋਂ ਇਨਸਾਫ਼ ਲਈ ਧਰਨਾ ਲਾ ਕੇ ਬੈਠੇ ਸਨ ਤੇ ਅੱਜ ਡਾਕਟਰਾਂ ਦੀ ਜਾਂਚ ਟੀਮ ਕੋਲ ਅਸੀਂ ਬਿਆਨ ਦਰਜ ਕਰਵਾਏ ਹਨ ਤੇ ਸਬੰਧਤ ਡਾਕਟਰਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਕਿ ਮੈਨੂੰ ਇਨਸਾਫ਼ ਮਿਲ ਸਕੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।