ਮਾਂ ਤੇ ਨਵਜੰਮੇ ਬੱਚੇ ਦੀ ਮੌਤ, ਹਸਪਤਾਲ ’ਚ ਜ਼ਬਰਦਸਤ ਹੰਗਾਮਾ, ਰਿਸ਼ਤੇਦਾਰਾਂ ਨੇ ਲਾਇਆ ਧਰਨਾ

Friday, Feb 17, 2023 - 10:59 PM (IST)

ਮਾਂ ਤੇ ਨਵਜੰਮੇ ਬੱਚੇ ਦੀ ਮੌਤ, ਹਸਪਤਾਲ ’ਚ ਜ਼ਬਰਦਸਤ ਹੰਗਾਮਾ, ਰਿਸ਼ਤੇਦਾਰਾਂ ਨੇ ਲਾਇਆ ਧਰਨਾ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲੋਟਾਵਾ) : ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ’ਤੇ ਬਣੇ ਇਕ ਪ੍ਰਾਈਵੇਟ ਹਸਪਤਾਲ ’ਚ ਮਾਂ ਤੇ ਉਸ ਦੇ ਨਵਜੰਮੇ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ’ਤੇ ਗੁੱਸੇ ’ਚ ਆਏ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਰੋਡ ਨੂੰ ਜਾਮ ਕਰਕੇ ਹਸਪਤਾਲ ਨੂੰ ਬੰਦ ਕਰਨ ਤੇ ਡਾਕਟਰ ’ਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ।

ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਸ਼ੁਰੂ ਹੋਈ ਇਹ ਸਹੂਲਤ

ਜ਼ਿਕਰਯੋਗ ਹੈ ਕਿ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਇਆ ਕਿ ਇਲਾਜ ਦੌਰਾਨ ਗਰਭਵਤੀ ਔਰਤ ਦੇ ਬੱਚੇ ਦੀ ਡਲਿਵਰੀ ਸਮੇਂ ਮੌਤ ਹੋ ਗਈ ਤੇ ਔਰਤ ਦੀ ਡਲਿਵਰੀ ਸਮੇਂ ਜ਼ਿਆਦਾ ਖੂਨ ਨਿਕਲਣ ਕਾਰਨ ਜਦੋਂ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਤੇ ਉਸ ਦੀ ਵੀ ਮੌਤ ਹੋ ਗਈ ।

ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ

ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਨੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਮੰਗ ਅਨੁਸਾਰ ਜਦੋਂ ਤੱਕ ਬਣਦੀ ਕਾਰਵਾਈ ਨਹੀਂ ਹੁੰਦੀ, ਉਦੋਂ ਤਕ ਹਸਪਤਾਲ ਨੂੰ ਜਿੰਦਾ ਲਗਾ ਕੇ ਬੰਦ ਕਰਵਾ ਦਿੱਤਾ। ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਡਲਿਵਰੀ ਦੇ ਸਮੇਂ ਉਕਤ ਡਾਕਟਰ ਵੱਲੋਂ ਲਾਪ੍ਰਵਾਹੀ ਵਰਤੀ ਗਈ, ਜਿਸ ਕਰਕੇ ਮਾਂ ਤੇ ਬੱਚੇ ਦੀ ਮੌਤ ਹੋ ਗਈ ।

ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ

ਇਸ ਦੌਰਾਨ ਮੌਕੇ ’ਤੇ ਪਹੁੰਚੇ ਪੁਲਸ ਮੁਲਾਜ਼ਮਾਂ ਵੱਲੋਂ ਵੀ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਨੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਉਚਿਤ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਹਸਪਤਾਲ ਨੂੰ ਫਿਲਹਾਲ ਤਾਲਾ ਲਗਾ ਦਿੱਤਾ ਗਿਆ । ਇਸ ਮੌਕੇ ਜਦੋਂ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਨਾ ਕੋਈ ਉਨ੍ਹਾਂ ਨੇ ਗੱਲ ਨਹੀਂ ਕੀਤੀ।


author

Manoj

Content Editor

Related News