ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ
Monday, Jul 30, 2018 - 01:25 AM (IST)
ਮਲੋਟ, (ਜੁਨੇਜਾ)- ਸਥਾਨਕ ਸ਼ਹਿਰ ’ਚੋਂ ਲੰਘਦੇ ਫਾਜ਼ਿਲਕਾ-ਦਿੱਲੀ ਰਾਸ਼ਟਰੀ ਰਾਜ ਮਾਰਗ ’ਤੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਡਿਵਾਈਡਰ ਦੀਆਂ ਗਰਿੱਲਾਂ ਨਾਲ ਟਕਰਾਅ ਗਿਆ। ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਪਰ ਰਸਤੇ ’ਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮਨਵੀਰ ਸਿੰਘ (22) ਪੁੱਤਰ ਸੁਰਿੰਦਰ ਸਿੰਘ ਵਾਸੀ ਸਰਾਵਾਂ ਬੋਦਲਾਂ ਵਜੋਂ ਹੋਈ ਹੈ।
ਥਾਣਾ ਸਿਟੀ ਦੇ ਹੌਲਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਮਨਵੀਰ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲਡ਼ਕਾ ਪਿੰਡੋਂ ਮਲੋਟ ਆਇਆ ਸੀ। ਅਚਾਨਕ ਉਸ ਦਾ ਮੋਟਰਸਾਈਕਲ ਸਡ਼ਕ ਵਿਚਕਾਰ ਬਣੇ ਡਿਵਾਈਡਰ ’ਤੇ ਲੱਗੀਆਂ ਗਰਿੱਲਾਂ ਨਾਲ ਟਕਰਾਅ ਗਿਆ। ਪੁਲਸ ਨੇ ਉਕਤ ਬਿਆਨਾਂ ਦੇ ਅਾਧਾਰ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
