ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

Tuesday, Oct 17, 2017 - 12:05 AM (IST)

ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਬਟਾਲਾ,   (ਬੇਰੀ, ਸੈਂਡੀ)- ਅਣਪਛਾਤੇ ਵਾਹਨ ਦੀ ਟੱਕਰ ਨਾਲ ਬੀਤੀ ਦੇਰ ਰਾਤ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਅਤਿ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿੰਗਰਾਜ ਦੇ ਮਮੇਰੇ ਭਰਾ ਗੁਰਸ਼ਰਨ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਅੱਲੋਵਾਲ ਨੇ ਦੱਸਿਆ ਕਿ ਉਸਦੀ ਭੂਆ ਦਾ ਲੜਕਾ ਕਿੰਗਰਾਜ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਲੀਕ ਵਾਲਾ ਤਲਾਬ ਬਟਾਲਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਵੇਰਕਾ ਵੱਲ ਜਾ ਰਿਹਾ ਸੀ। ਜਦੋਂ ਉਹ ਡੀਲਕਸ ਪੁਲੀ ਪਾਰ ਕਰਕੇ ਅੰਮ੍ਰਿਤਸਰ ਜੀ. ਟੀ. ਰੋਡ 'ਤੇ ਚੜ੍ਹਨ ਲੱਗਾ ਤਾਂ ਅਚਾਨਕ ਇਕ ਤੇਜ਼ ਰਫਤਾਰ ਵਾਹਨ ਨੇ ਇਸਨੂੰ ਆਪਣੀ ਲਪੇਟ ਵਿਚ ਲੈਂਦੇ ਹੋਏ ਟੱਕਰ ਮਾਰ ਦਿੱਤੀ, ਜਿਸਦੇ ਕਾਰਨ ਕਿੰਗਰਾਜ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤਾਂ ਇਸਨੂੰ ਬਟਾਲਾ ਹੈਲਪਲਾਈਨ ਦੀ ਐਂਬੂਲੈਂਸ ਵਿਚ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਸੀ ਕਿ ਰਸਤੇ ਵਿਚ ਇਹ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਦਮ ਤੋੜ ਗਿਆ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈਣ ਦੇ ਬਾਅਦ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਪੋਸਟਮਾਰਟਮ ਲਈ ਰੱਖ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿਚ ਥਾਣਾ ਸਿਵਲ ਲਾਈਨ ਵਿਚ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਅਣਪਛਾਤੇ ਵਾਹਨ ਚਾਲਕ ਦੇ ਵਿਰੁੱਧ ਮ੍ਰਿਤਕ ਦੇ ਪਿਤਾ ਗੁਲਜਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।


Related News