ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

08/10/2017 7:29:19 AM

ਫਗਵਾੜਾ, (ਜਲੋਟਾ)- ਪਿੰਡ ਜਮਾਲਪੁਰ ਦੇ ਕਰੀਬ ਵਾਪਰੇ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਜਿਸ ਦੀ ਪਛਾਣ ਹਰਦੇਵ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਚਾਚੋਕੀ ਫਗਵਾੜਾ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਹਰਦੇਵ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਚਾਚੋਕੀ ਤੋਂ ਪਿੰਡ ਚਚਰੇੜੀ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਇਕ ਨਿੱਜੀ ਕੰਪਨੀ ਦੀ ਬੱਸ ਨੇ ਆਪਣੀ ਲਪੇਟ 'ਚ ਲੈ ਲਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।


Related News