ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ

Wednesday, Sep 20, 2023 - 07:28 PM (IST)

ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਸਦਰਦੀਨ ਵਿੱਚ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 7 ਸਤੰਬਰ ਨੂੰ 26 ਸਾਲਾ ਮਨਪ੍ਰੀਤ ਕੌਰ ਦਾ ਵਿਆਹ ਪਿੰਡ ਸਦਰਦੀਨ ਥਾਣਾ ਮਮਦੋਟ ਦੇ ਰਹਿਣ ਵਾਲੇ ਕਮਲਪ੍ਰੀਤ ਸਿੰਘ ਨਾਲ ਹੋਇਆ ਸੀ। ਬੀਤੀ ਰਾਤ ਉਨ੍ਹਾਂ ਨੂੰ ਪਿੰਡ ਸਦਰਦੀਨ ਤੋਂ ਫੋਨ ਆਇਆ ਕਿ ਮਨਪ੍ਰੀਤ ਕੌਰ ਪਤਨੀ ਕਮਲਪ੍ਰੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਜਦ ਉਹ ਮੌਕੇ 'ਤੇ ਪਹੁੰਚੇ ਤਾਂ ਮਨਪ੍ਰੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਪੇਕੇ ਪਰਿਵਾਰ ਵੱਲੋਂ ਸਹੁਰਿਆਂ 'ਤੇ ਗੰਭੀਰ ਇਲਜ਼ਾਮ ਲਾਏ ਗਏ ਹਨ। 

PunjabKesari

ਕੁੜੀ ਦੀ ਮਾਂ ਪਰਮਜੀਤ ਕੌਰ ਦਾ ਕਹਿਣਾ ਹੈ ਕਿ ਮਨਪ੍ਰੀਤ ਦੇ ਸਹੁਰੇ ਵੱਲੋਂ ਵੀ ਇਕ ਵਾਰ ਮਨਪ੍ਰੀਤ ਦਾ ਗਲਾ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਂ ਦਾ ਦੋਸ਼ ਹੈ ਕਿ ਸਹੁਰੇ ਪਰਿਵਾਰ ਵਾਲੇ ਉਸ ਦੀ ਧੀ ਮਨਪ੍ਰੀਤ ਕੌਰ ਨੂੰ ਬੇਹੱਦ ਤੰਗ ਪਰੇਸ਼ਾਨ ਕਰਦੇ ਸਨ ਅਤੇ ਜਵਾਈ ਵੀ ਪਰੇਸ਼ਾਨ ਕਰਦਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਪੜ੍ਹੀ ਲਿਖੀ ਸੀ ਅਤੇ ਉਹ ਫਾਹਾ ਲੈ ਕੇ ਖ਼ੁਦਕੁਸ਼ੀ ਨਹੀਂ ਕਰ ਸਕਦੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਅਜੇ ਹੋਰ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

ਪੁਲਸ ਵੱਲੋਂ ਮ੍ਰਿਤਕ ਕੁੜੀ ਮਨਪ੍ਰੀਤ ਕੌਰ ਦੇ ਪਿਤਾ ਕਰਨੈਲ ਸਿੰਘ ਉਸ ਦੀ ਪਤਨੀ ਪਰਮਜੀਤ ਕੌਰ ਆਦਿ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਤੋਂ ਬਾਅਦ ਅੱਗੇ ਦੀ ਕਾਰਵਾਈ ਜਿਹੜੀ ਆ ਉਹ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਮਹਿੰਗੇ ਇਲਾਜ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਇਹ ਖ਼ਾਸ ਸਕੀਮ

PunjabKesari

PunjabKesari

PunjabKesari

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News