ਅੱਖਾਂ ਦੀ ਰੋਸ਼ਨੀ ਗੁਆ ਚੁੱਕੇ ਮਾਪਿਆਂ ਦੇ ਇਕਲੌਤੇ ਸਹਾਰੇ ਦੀ ਮੌਤ, ਦਸੰਬਰ ''ਚ ਹੋਣਾ ਸੀ ਵਿਆਹ

Tuesday, Nov 26, 2024 - 05:00 PM (IST)

ਅੱਖਾਂ ਦੀ ਰੋਸ਼ਨੀ ਗੁਆ ਚੁੱਕੇ ਮਾਪਿਆਂ ਦੇ ਇਕਲੌਤੇ ਸਹਾਰੇ ਦੀ ਮੌਤ, ਦਸੰਬਰ ''ਚ ਹੋਣਾ ਸੀ ਵਿਆਹ

ਮੋਗਾ- ਮੋਗਾ ਦੇ ਪਿੰਡ ਇੰਦਰਗੜ੍ਹ 'ਚ 26 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਨੂੰ ਇੱਕੋ ਪਿੰਡ ਦੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਨਸ਼ੇ 'ਚ ਦੇ ਉਸ ਦਾ ਕਤਲ ਕਰ ਦਿੱਤਾ ਅਤੇ ਖੇਤ ਦੀ ਮੋਟਰ ਨੇੜੇ ਸੁੱਟ ਦਿੱਤਾ। ਮ੍ਰਿਤਕ ਮਨਪ੍ਰੀਤ ਅੱਖਾਂ ਗੁਆ ਚੁੱਕੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਇਹ ਇਲਜ਼ਾਮ ਉਸ ਦੇ ਚਾਚਾ ਸੁਰਜੀਤ ਸਿੰਘ ਨੇ ਲਗਾਏ ਕਿ ਉਕਤ ਪਰਿਵਾਰ ਐਤਵਾਰ ਨੂੰ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਮੁਲਜ਼ਮਾਂ ਨੇ ਪਹਿਲਾਂ ਉਸ ਦਾ ਕਤਲ ਕਰ ਖ਼ੇਤਾਂ 'ਚ ਸੁੱਟਿਆ ਬਾਅਦ 'ਚ ਆਪ ਉਸ ਦੀ ਭਾਲ ਕਰਨ ਲਈ ਨਿਕਲ ਪਏ। ਦੇਰ ਰਾਤ ਜਦੋਂ ਮਨਪ੍ਰੀਤ ਘਰ ਨਾ ਪਰਤਿਆ ਤਾਂ ਉਸ ਦੇ ਦੋਸਤਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋਸਤਾਂ ਨੇ ਮਨਪ੍ਰੀਤ ਨੂੰ ਖੇਤਾਂ ਵਿੱਚ ਬੇਹੋਸ਼ ਪਾਇਆ। ਦੋਸਤਾਂ ਨੇ ਸੋਚਿਆ ਕਿ ਉਸ ਨੇ ਨਸ਼ਾ ਕੀਤਾ ਹੈ ਜਿਸ ਤੋਂ ਬਾਅਦ ਉਸ ਨੂੰ ਚੁੱਕ ਕੇ ਘਰ ਲੈ ਆਏ।  ਸਵੇਰੇ ਜਦੋਂ ਉਹ ਨਾ ਉਠਿਆ ਤਾਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਅੱਜ ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ

ਮਨਪ੍ਰੀਤ ਦੇ ਚਾਚੇ ਨੇ ਦੱਸਿਆ ਕਿ ਉਸ ਦੇ ਭਰਾ ਅਤੇ ਭਰਜਾਈ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਉਨ੍ਹਾਂ ਨੂੰ 2 ਸਾਲਾਂ ਤੋਂ ਕੁਝ ਨਹੀਂ ਦਿਖਾਈ ਦੇ ਰਿਹਾ। ਮਨਪ੍ਰੀਤ ਦਾ ਅਗਲੇ ਮਹੀਨੇ ਦਸੰਬਰ ਵਿੱਚ ਵਿਆਹ ਹੋਣ ਵਾਲਾ ਸੀ ਅਤੇ 6 ਮਹੀਨੇ ਪਹਿਲਾਂ ਹੀ ਉਸ ਦੀ ਮੰਗਣੀ ਹੋਈ ਸੀ। ਉਹ ਘਰ ਦੇ ਸਾਹਮਣੇ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਉਨ੍ਹਾਂ ਦੱਸਿਆ ਕਿ ਦੁਕਾਨ ਦਾ ਮਾਲਕ ਮਨਪ੍ਰੀਤ ਨੂੰ ਝੋਨਾ ਮੰਡੀ ਲੈ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਹ ਖੇਤਾਂ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਜਿਸ ਤੋਂ ਬਾਅਦ ਅਗਲੀ ਸਵੇਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।  ਫਿਲਹਾਲ ਪੁਲਸ ਨੇ ਮ੍ਰਿਤਕ ਮਨਪ੍ਰੀਤ ਦੇ ਚਾਚੇ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ 'ਚ ਜੁਟੀ ਹੈ।

ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News