ਪ੍ਰਭਲੀਨ ਦੇ ਪਿਤਾ ਬੋਲੇ ਨਹੀਂ ਪਤਾ ਕਿਵੇਂ ਭਾਰਤ ਲਿਆਉਣੀ ਹੈ ਧੀ ਦੀ ਲਾਸ਼
Tuesday, Nov 26, 2019 - 12:18 PM (IST)
ਜਲੰਧਰ/ਲਾਂਬੜਾ (ਕਮਲੇਸ਼, ਵਰਿੰਦਰ)— ਜਲੰਧਰ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਪ੍ਰਭਲੀਨ ਕੌਰ ਦੀ ਕੈਨੇਡਾ ਦੇ ਸ਼ਹਿਰ ਸਰੀ 'ਚ ਹੱਤਿਆ ਕਰ ਦਿੱਤੀ ਗਈ ਸੀ। ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਮਠਾਰੂ ਨੂੰ ਐਤਵਾਰ ਨੂੰ ਕੈਨੇਡਾ ਪੁਲਸ ਨੇ ਉਨ੍ਹਾਂ ਦੀ ਬੇਟੀ ਦੀ ਹੱਤਿਆ ਬਾਰੇ ਸੂਚਨਾ ਦਿੱਤੀ।
ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਵਿਦੇਸ਼ 'ਚ ਮੌਤ ਹੋ ਗਈ ਹੈ ਪਰ ਉਨ੍ਹਾਂ ਨੂੰ ਪ੍ਰੋਸੀਜ਼ਰ ਨਹੀਂ ਪਤਾ ਕਿ ਕੈਨੇਡਾ ਤੋਂ ਬੇਟੀ ਦਾ ਮ੍ਰਿਤਕ ਸਰੀਰ ਕਿਵੇਂ ਲਿਆਉਣਾ ਹੈ। ਉਨ੍ਹਾਂ ਇਸ ਗੱਲ 'ਤੇ ਵੀ ਦੁੱਖ ਪ੍ਰਗਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ, ਜਦੋਂਕਿ ਅਖਬਾਰਾਂ ਜ਼ਰੀਏ ਸਾਰਿਆਂ ਨੂੰ ਪ੍ਰਭਲੀਨ ਦੀ ਹੱਤਿਆ ਦੀ ਜਾਣਕਾਰੀ ਮਿਲ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਕੈਨੇਡਾ ਦੀ ਪੁਲਸ ਵੱਲੋਂ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ। ਕੈਨੇਡਾ ਪੁਲਸ ਨੇ ਕੇਸ ਨੂੰ ਸੁਲਝਾਉਣ ਲਈ 1 ਹਫਤੇ ਦਾ ਸਮਾਂ ਮੰਗਿਆ ਹੈ। ਪ੍ਰਭਲੀਨ ਦੀ ਮੌਤ ਦੀ ਖ਼ਬਰ ਨਾਲ ਉਨ੍ਹਾਂ ਦਾ ਪਰਿਵਾਰ ਡੂੰਘੇ ਸਦਮੇ 'ਚ ਹੈ।