ਅੱਤ ਦੀ ਗਰਮੀ 'ਚ ਡਿਊਟੀ ਨਿਭਾਅ ਰਹੇ ਪੰਜਾਬ ਪੁਲਸ ਦੇ ਅਫਸਰ ਦੀ ਮੌਤ

05/30/2024 6:23:34 PM

ਮਲੋਟ (ਜਨੇਜਾ) : ਅੱਗ ਵਰਾ ਰਹੀ ਗਰਮੀ ਵਿਚ ਡਿਊਟੀ ਨਿਭਾਅ ਰਹੇ ਮਲੋਟ ਸਿਟੀ ਥਾਣੇ ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਇਸ ਦੌਰਾਨ ਸਾਥੀ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਗੁਰਦੀਪ ਸਿੰਘ ਪੁਲਸ ਵਿਚ ਖੇਡ ਕੋਟੇ ਵਿਚ ਬਤੌਰ ਏ. ਐੱਸ. ਆਈ. ਭਰਤੀ ਹੋਏ ਸੀ, ਉਹ ਇਕ ਚੰਗੇ ਮੁੱਕੇਬਾਜ਼ ਸੀ ਅਤੇ ਹੁਣ ਉਹ ਮਲੋਟ ਸ਼ਹਿਰ ਵਿਚ ਬਤੌਰ ਇੰਸਪੈਕਟਰ ਕੰਮ ਕਰ ਰਹੇ ਸੀ। ਗੁਰਦੀਪ ਸਿੰਘ ਦਾ ਇੱਕ ਬੇਟਾ ਅਤੇ ਬੇਟੀ ਹੈ, ਜੋ ਇਸ ਸਮੇਂ ਕੈਨੇਡਾ ਵਿਚ ਹਨ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਨੇ ਸਾਂਝੀ ਕੀਤੀ ਵਿਸ਼ੇਸ਼ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਐੱਸ. ਪੀ. ਭਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀ. ਐੱਸ. ਪੀ. ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਮੁਕਤਸਰ, ਬੱਸ ਸਟੈਂਡ 'ਤੇ ਭਰੇ ਬਾਜ਼ਾਰ 'ਚ ਨੌਜਵਾਨ ਦਾ ਕਤਲ

ਗੁਰਦੀਪ ਸਿੰਘ ਨੇ ਕਈ ਸ਼ਹਿਰਾਂ ਵਿਚ ਨਿਭਾਈ ਡਿਊਟੀ

ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾਅ ਚੁੱਕੇ ਸਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿਚ ਨਸ਼ਿਆਂ ਅਤੇ ਛੋਟੇ ਅਪਰਾਧਾਂ ਵਿਰੁੱਧ ਕਾਫੀ ਕੰਮ ਕੀਤਾ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿਚ ਤਾਇਨਾਤ ਸਨ।

ਇਹ ਵੀ ਪੜ੍ਹੋ : ਪਿੰਡ ਢਿੱਲਵਾਂ ਵਿਖੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News