5 ਸਾਲ ਪਹਿਲਾਂ ਵਿਦੇਸ਼ ਗਏ ਜਵਾਨ ਪੁੱਤ ਦੀ ਆਈ ਮਾੜੀ ਖ਼ਬਰ, ਪੂਰੇ ਪਿੰਡ ''ਚ ਛਾਇਆ ਮਾਤਮ

Thursday, Nov 23, 2023 - 06:36 PM (IST)

5 ਸਾਲ ਪਹਿਲਾਂ ਵਿਦੇਸ਼ ਗਏ ਜਵਾਨ ਪੁੱਤ ਦੀ ਆਈ ਮਾੜੀ ਖ਼ਬਰ, ਪੂਰੇ ਪਿੰਡ ''ਚ ਛਾਇਆ ਮਾਤਮ

ਬੁਢਲਾਡਾ (ਬਾਂਸਲ) : ਰੋਜ਼ੀ-ਰੋਟੀ ਦੀ ਭਾਲ 'ਚ ਵਿਦੇਸ਼ ਗਏ ਗਰੀਬ ਕਿਸਾਨ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਸਿਹਤ ਖ਼ਰਾਬ ਹੋ ਜਾਣ ਕਾਰਨ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੁਲੈਹਰੀ ਦੇ ਸਾਬਕਾ ਸਰਪੰਚ ਮੇਜਰ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦੇ ਕਿਸਾਨ ਆਤਮਾ ਸਿੰਘ ਦਾ ਪੁੱਤਰ ਕਰਮਜੀਤ ਸਿੰਘ (31) ਕਰੀਬ 5 ਸਾਲ ਪਹਿਲਾਂ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਦੇ ਮਕਸਦ ਨਾਲ ਫਿਲੀਪਿਨ ਦੇ ਸ਼ਹਿਰ ਮਨੀਲਾ ਵਿਖੇ ਕੰਮਕਾਰ ਕਰਨ ਲਈ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਡੇਂਗੂ ਮਗਰੋਂ ਹੁਣ ਚਿਕਨਗੁਨੀਆ ਦਾ ਕਹਿਰ

ਉਥੇ ਉਸ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮਨੀਲਾ 'ਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕਰਦਿਆਂ ਪਰਿਵਾਰ ਨੂੰ ਸੂਚਿਤ ਕੀਤਾ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਪੂਰੇ ਪਿੰਡ 'ਚ ਸੰਨਾਟਾ ਛਾ ਗਿਆ।

ਇਹ ਵੀ ਪੜ੍ਹੋ : ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ CM ਮਾਨ ਦਾ ਬਿਆਨ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਸਾਬਕਾ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ, ਸਰਬਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਲਾਸ਼ ਨੂੰ ਪਰਿਵਾਰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਉਨ੍ਹਾਂ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪਿੰਡ ਲਿਆਉਣ 'ਚ ਮਦਦ ਕਰਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News