ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ

Friday, Aug 30, 2024 - 06:55 PM (IST)

ਮੁਕੇਰੀਆ (ਨਾਗਲਾ, ਝਾਵਰ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਵਿਖੇ ਉੱਪ ਮੰਡਲ ਮੁਕੇਰੀਆਂ ਦੇ ਪਿੰਡ ਸ਼ੇਰਪੁਰ ਦੇ ਇਕ ਨੌਜਵਾਨ ਪਰਵਿੰਦਰ ਪਾਲ ਸਿੰਘ (38) ਪੁੱਤਰ ਹਰਚਰਨ ਸਿੰਘ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਸਬੰਧੀ ਮ੍ਰਿਤਕ ਦੇ ਪਿਤਾ ਹਰਚਰਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਮਾਈ ਕਰਨ ਲਈ ਲਗਭਗ 6 ਸਾਲ ਤੋਂ ਅਮਰੀਕਾ ਦੇ ਮੈਰੀਲੈਂਡ ਵਿੱਚ ਰਹਿੰਦਾ ਸੀ ਅਤੇ ਇਕ ਸਟੋਰ 'ਤੇ ਕੰਮ ਕਰਦਾ ਸੀ।

ਪੇਟ ਵਿਚ ਇਨਫੈਕਸ਼ਨ ਹੋਣ ਕਰਕੇ ਪਿਛਲੇ ਦਿਨਾਂ ਤੋਂ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬੀਤੀ ਦੇਰ ਰਾਤ ਅਚਾਨਕ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਜਿਵੇਂ ਹੀ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਪਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਵਿਧਵਾ ਪਤਨੀ, ਦੋ ਛੋਟੇ-ਛੋਟੇ ਬੱਚੇ ਅਤੇ ਵਿਰਧ ਮਾਤਾ-ਪਿਤਾ ਛੱਡ ਗਿਆ।

ਇਹ ਵੀ ਪੜ੍ਹੋ-  ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News