ਖੇਡ ਜਗਤ 'ਚ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਦੀ ਅਮਰੀਕਾ 'ਚ ਦਰਦਨਾਕ ਮੌਤ

Tuesday, May 30, 2023 - 01:28 PM (IST)

ਖੇਡ ਜਗਤ 'ਚ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਦੀ ਅਮਰੀਕਾ 'ਚ ਦਰਦਨਾਕ ਮੌਤ

ਈਸੜੂ (ਬੈਨੀਪਾਲ) : ਖੇਡ ਜਗਤ ਅਤੇ ਇਲਾਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਪੰਜਾਬੀ ਗੱਭਰੂ ਦੀ ਅਮਰੀਕਾ ਤੋਂ ਮੌਤ ਦੀ ਖ਼ਬਰ ਆਈ। ਅਮਰੀਕਾ ਦੇ ਸ਼ਹਿਰ ਫਲੋਰੀਡਾ ’ਚ ਪੰਜਾਬ ਦੇ ਈਸੜੂ ਕਸਬੇ ਲਾਗਲੇ ਪਿੰਡ ਜਰਗੜੀ ਦੇ ਸਮਾਜਸੇਵੀ ਅਵਤਾਰ ਸਿੰਘ ਦੇ ਭਤੀਜੇ ਹਰਮਨਜੋਤ ਸਿੰਘ ਗਿੱਲ (26) ਪੁੱਤਰ ਤਰਨਜੀਤ ਸਿੰਘ ਗਿੱਲ ਦੀ ਭੇਤਭਰੇ ਹਾਲਾਤ ’ਚ ਦਰਿਆ (ਬੇ) ’ਚ ਡੁੱਬਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ 2 ਸਾਬਕਾ ਮੰਤਰੀ ਤਲਬ, ਜੂਨ 'ਚ ਸਾਬਕਾ CM ਚੰਨੀ ਨੂੰ ਬੁਲਾਏ ਜਾਣ ਦੀ ਸੰਭਾਵਨਾ

ਹਰਮਨਜੋਤ ਗਿੱਲ ਇਕ ਬਹੁਤ ਵਧੀਆ ਫੁੱਟਬਾਲ ਖਿਡਾਰੀ ਸੀ ਤੇ ਹੁਣ ਉਸ ਨੇ ਇੰਗਲੈਂਡ ਦੇ ਇਕ ਫੁੱਟਬਾਲ ਕਲੱਬ ਦੇ ਕੋਚ ਵਜੋਂ ਜ਼ਿੰਮੇਵਾਰੀ ਸੰਭਾਲਣੀ ਸੀ ਕਿ ਉਸੇ ਦਿਨ ਸਵੇਰੇ 5 ਵਜੇ ਦੇ ਕਰੀਬ ਇਹ ਮੰਦਭਾਗੀ ਘਟਨਾ ਵਾਪਰ ਗਈ। ਹਰਮਨਜੋਤ ਗਿੱਲ 2005 ’ਚ ਆਪਣੇ ਪਿਤਾ-ਪਾਸ ਪੈਨਸਲਵੇਨੀਆ ਗਿਆ ਸੀ ਤੇ ਉਥੇ ਰਹਿ ਕੇ ਪੜ੍ਹਾਈ ਦੇ ਨਾਲ-ਨਾਲ ਫੁੱਟਬਾਲ ਜਗਤ ’ਚ ਆਪਣਾ ਚੰਗਾ ਨਾਂ ਬਣਾ ਲਿਆ ਸੀ। ਜਾਣਕਾਰੀ ਮੁਤਾਬਕ ਹਰਮਨਜੋਤ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਣਾ ਹੈ। ਉਧਰ ਪੁਲਸ ਜਾਂਚ ਪੜਤਾਲ ਵਿਚ ਜੁਟੀ ਹੋਈ ਹੈ। 

ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News