ਮੰਦਭਾਗੀ ਖ਼ਬਰ: ਅਮਰੀਕਾ ''ਚ ਪੰਜਾਬੀ ਨੌਜਵਾਨ ਦੀ ਮੌਤ

Saturday, Aug 24, 2024 - 06:37 PM (IST)

ਗੁਰਦਾਸਪੁਰ/ਬਟਾਲਾ(ਹਰਮਨ,ਸਾਹਿਲ)- ਵਿਦੇਸ਼ਾਂ ਤੋਂ ਪੰਜਾਬ ਦੇ ਨੌਜਵਾਨਾਂ ਨਾਲ ਜੁੜੀਆਂ ਮੰਦਭਾਗੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਤਾਜ਼ਾ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿਥੇ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ। 

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

ਜਾਣਕਾਰੀ ਮੁਤਾਬਕ ਯੁਵਰਾਜ ਸਿੰਘ (20)ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾ ਦਾ ਰਹਿਣ ਵਾਲਾ ਸੀ। ਜਿਸ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਰਹੀ ਹੈ।  ਪੀੜਤ ਪਰਿਵਾਰ ਨੇ ਸਰਕਾਰ ਅਤੇ ਐੱਨ. ਆਰ. ਆਈ. ਵੀਰਾਂ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News