ਅਮਰੀਕਾ ਤੋਂ ਆਈ ਦੁਖ਼ਦ ਖ਼ਬਰ : ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Tuesday, Sep 03, 2024 - 03:09 PM (IST)

ਅਮਰੀਕਾ ਤੋਂ ਆਈ ਦੁਖ਼ਦ ਖ਼ਬਰ : ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸੁਲਤਾਨਪੁਰ ਲੋਧੀ (ਸੋਢੀ) : ਪੰਜਾਬ ਦੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ 35 ਸਾਲਾ ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਜੈਪਾਲ ਸਿੰਘ ਢਿੱਲੋਂ ਉਰਫ਼ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਅਜੈਪਾਲ ਸਿੰਘ ਢਿੱਲੋਂ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਦਾ ਨਿਵਾਸੀ ਸੀ, ਜੋ ਕਿ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ। ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ

ਇਸ ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਕੁੱਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ 'ਤੇ ਅਮਰੀਕਾ ਗਿਆ ਸੀ ਅਤੇ ਅਜੇ ਕੁਆਰਾ ਹੀ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News