ਕੈਨੇਡਾ 'ਚ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਮੌਤ ਨੇ ਖੋਹ ਲਈਆਂ ਹੱਸਦੇ-ਵਸਦੇ ਪਰਿਵਾਰ ਦੀਆਂ ਖੁਸ਼ੀਆਂ

Tuesday, Oct 24, 2023 - 11:27 PM (IST)

ਕੈਨੇਡਾ 'ਚ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਮੌਤ ਨੇ ਖੋਹ ਲਈਆਂ ਹੱਸਦੇ-ਵਸਦੇ ਪਰਿਵਾਰ ਦੀਆਂ ਖੁਸ਼ੀਆਂ

ਹਠੂਰ (ਸਰਬਜੀਤ ਭੱਟੀ) : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦੇ ਨੌਜਵਾਨ ਗੁਰਮਿੰਦਰ ਸਿੰਘ ਗਰੇਵਾਲ (24) ਪੁੱਤਰ ਬਲਜੀਤ ਸਿੰਘ ਗਰੇਵਾਲ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਜਾਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਇਸ ਦੁਖਦਾਈ ਖ਼ਬਰ ਨੇ ਪਰਿਵਾਰ ਦਾ ਦਿਲ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਪਹਿਲਾਂ ਇਕੱਠਿਆਂ ਬੈਠ ਪੀਤੀ ਸ਼ਰਾਬ, ਫਿਰ ਹੋਇਆ ਝਗੜਾ ਤੇ ਦੋਸਤ ਨੂੰ ਉਤਾਰ ਦਿੱਤਾ ਮੌਤ ਦੇ ਘਾਟ

ਜਾਣਕਾਰੀ ਦਿੰਦਿਆਂ ਨੌਜਵਾਨ ਗੁਰਮਿੰਦਰ ਸਿੰਘ ਦੇ ਚਾਚਾ ਅਵਤਾਰ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮਿੰਦਰ ਸਾਢੇ 5 ਸਾਲ ਪਹਿਲਾਂ +2 ਦੀ ਪੜ੍ਹਾਈ ਤੋਂ ਬਾਅਦ ਆਈਲੈਟਸ ਕਰਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਸੀ। ਬੀਤੇ ਦਿਨੀਂ ਉਹ ਸੈਮੀ ਟਰੱਕ ਲੈ ਕੇ ਐਡਮਿੰਟਨ ਜਾ ਰਿਹਾ ਸੀ ਤਾਂ ਰਸਤੇ 'ਚ ਟਰੱਕ 'ਚ ਮਕੈਨੀਕਲ ਖਰਾਬੀ ਆ ਗਈ ਤੇ ਉਹ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਟਰੱਕ ਦੇ ਦੁਆਲੇ ਰਿਫਲੈਕਟਰ ਲਗਾਉਣ ਲੱਗ ਗਿਆ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਆ ਰਹੀ ਐਕਸਯੂਵੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮਿੰਦਰ ਮੌਕੇ 'ਤੇ ਹੀ ਦਮ ਤੋੜ ਗਿਆ।

ਇਹ ਵੀ ਪੜ੍ਹੋ : ਪਾਕਿਸਤਾਨੀ ਐਨਰਜੀ ਡਰਿੰਕ ਦੀ ਬੋਤਲ 'ਚੋਂ ਮਿਲੀ ਹੈਰੋਇਨ, ਪੰਜਾਬ ਪੁਲਸ ਤੇ BSF ਨੇ ਕੀਤੇ ਵੱਡੇ ਖੁਲਾਸੇ

ਉਨ੍ਹਾਂ ਦੱਸਿਆ ਕਿ ਗੁਰਮਿੰਦਰ ਸਿੰਘ ਨੇ ਕੈਨੇਡਾ 'ਚ ਪੱਕਾ ਹੋਣ ਤੋਂ ਬਾਅਦ ਹੁਣ ਪਿੰਡ ਪਰਤਣਾ ਸੀ। ਉਸ ਨੇ ਕੁਝ ਦਿਨ ਪਹਿਲਾਂ ਪੀ.ਆਰ. ਹੋਣ ਦੀ ਖੁਸ਼ਖਬਰੀ ਮਾਪਿਆਂ ਨੂੰ ਦਿੰਦਿਆਂ ਕਿਹਾ ਸੀ ਕਿ ਉਹ ਜਲਦ ਹੀ ਪਿੰਡ ਆਵੇਗਾ ਪਰ ਪਿੰਡ ਆਉਣ ਤੋਂ ਪਹਿਲਾਂ ਹੀ ਇਹ ਕਹਿਰ ਵਰਤ ਗਿਆ। ਗੁਰਮਿੰਦਰ ਦੇ ਮਾਪਿਆਂ ਦਾ ਆਪਣੇ ਲਾਡਲੇ ਪੁੱਤ ਨੂੰ ਮਿਲਣ ਦਾ ਸੁਪਨਾ ਅਧੂਰਾ ਰਹਿ ਗਿਆ। ਉਨ੍ਹਾਂ ਦੱਸਿਆ ਕਿ ਗੁਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਆਉਣ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News