ਨਹੀਂ ਰੁਕ ਰਿਹਾ ਸਿਲਸਿਲਾ, ਕੈਨੇਡਾ ''ਚ ਇਕ ਹੋਰ ਪੰਜਾਬੀ ਨੌਜਵਾਨ ਨੇ ਤੋੜਿਆ ਦਮ

10/29/2023 5:39:25 AM

ਬਰਨਾਲਾ (ਪੁਨੀਤ) : ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜਾਣਕਾਰੀ ਅਨੁਸਾਰ ਪਿੰਡ ਠੀਕਰੀਵਾਲਾ ਦੇ ਰਹਿਣ ਵਾਲੇ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦੇ ਹੋਣਹਾਰ ਭਤੀਜੇ ਅਮਨਿੰਦਰ ਸਿੰਘ ਰਿੰਕੂ (34) ਦੀ ਕੈਲਗਰੀ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਅਮਨਿੰਦਰ ਸਿੰਘ ਦੇ ਪਿਤਾ ਸਾਬਕਾ ਫ਼ੌਜੀ ਸਤਿੰਦਰ ਸਿੰਘ, ਮਾਮਾ ਗੁਰਸ਼ਰਨ ਸਿੰਘ ਅਤੇ ਮਾਸੀ ਮਹਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2018 'ਚ ਵਿਆਹ ਤੋਂ ਬਾਅਦ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕ ਅਮਰਿੰਦਰ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਅਤੇ ਭਰਾ ਛੱਡ ਗਿਆ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਤੇਲ ਟੈਂਕਰ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, ਇਕ ਦੀ ਮੌਕੇ 'ਤੇ ਮੌਤ

ਹਾਲ ਹੀ 'ਚ ਉਨ੍ਹਾਂ ਨੂੰ ਫ਼ੋਨ 'ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅਮਨਿੰਦਰ ਸਿੰਘ ਇਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੇਕਰ ਸਰਕਾਰਾਂ ਇੱਥੇ ਹੀ ਰੁਜ਼ਗਾਰ ਦੇਣ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ 20 ਲੱਖ ਰੁਪਏ ਤੋਂ ਵੱਧ ਖਰਚ ਕਰਕੇ ਕੈਨੇਡਾ ਆਪਣੇ ਪੁੱਤ ਨੂੰ ਭੇਜਿਆ ਸੀ। ਪੀੜਤ ਪਰਿਵਾਰ ਨੇ ਪੁਰਜ਼ੋਰ ਮੰਗ ਕੀਤੀ ਕਿ ਉਹ ਆਪਣੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਤੋਂ ਅਸਮਰੱਥ ਹਨ, ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਉਸ ਦੀ ਮ੍ਰਿਤਕ ਦੇਹ ਲਿਆਉਣ ਲਈ ਉਨ੍ਹਾਂ ਦੀ ਮਦਦ ਕਰੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh