ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਵਾਂ ਨਾਲ ਵਿਦੇਸ਼ ਭੇਜਿਆ ਪੁੱਤ ਛੱਡ ਗਿਆ ਸਦਾ ਲਈ ਦੁਨੀਆ

Monday, Oct 30, 2023 - 08:51 PM (IST)

ਸੰਗਤ ਮੰਡੀ (ਮਨਜੀਤ) : ਬਲਾਕ ਸੰਗਤ ਅਧੀਨ ਪੈਂਦੇ ਪਿੰਡ ਦੁਨੇਵਾਲਾ ਵਿਖੇ ਪੜ੍ਹਾਈ ਕਰਨ ਲਈ ਕੈਨੇਡਾ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਪੁੱਤਰ ਨਾਜਮ ਸਿੰਘ ਆਈਲੈਟਸ ਕਰਕੇ ਪੜ੍ਹਾਈ ਕਰਨ ਕੇਨੈਡਾ ਦੇ ਸ਼ਹਿਰ ਸਰੀ ’ਚ ਗਿਆ ਸੀ, ਜਿਸ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਰਾਜੂ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ 11 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਛੋਟੀ ਕਿਸਾਨੀ ਕਾਰਨ ਮਾਪਿਆਂ ਵੱਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਆਪਣੇ ਪੁੱਤ ਨੂੰ ਕੇਨੈਡਾ ਭੇਜਿਆ ਗਿਆ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਬਹਿਰੀਨ 'ਚ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਦਾ ਦੂਸਰਾ ਭਰਾ ਅਪਾਹਜ ਹੈ, ਜੋ ਪੜ੍ਹਾਈ ਕਰਦਾ ਹੈ। ਮਾਪਿਆਂ ਨੂੰ ਦਵਿੰਦਰ ਸਿੰਘ ਕੋਲੋਂ ਹੀ ਘਰ ਦਾ ਗਰੀਬੀ ਦੂਰ ਕਰਨ ਦੀ ਆਸ ਸੀ। ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਨਾਲ ਪਰਿਵਾਰ ਦੀ ਰਾਤ 10 ਵਜੇ ਦੇ ਕਰੀਬ ਗੱਲ ਹੋਈ ਸੀ ਪਰ 1 ਵਜੇ ਦੇ ਲਗਭਗ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜੋ ਜਾਨਲੇਵਾ ਸਾਬਤ ਹੋਇਆ। ਨੌਜਵਾਨ ਦੀ ਮੌਤ ਨਾਲ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰੇ ਦੁਆਰੇ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਜਲਦੀ ਤੋਂ ਜਲਦੀ ਪੰਜਾਬ ਲਿਆਂਦੀ ਜਾ ਸਕੇ ਤਾਂ ਜੋ ਉਹ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News