ਦੁਖਦ ਖ਼ਬਰ: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

Thursday, Sep 12, 2024 - 08:25 AM (IST)

ਦੁਖਦ ਖ਼ਬਰ: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

ਮੱਲਾਂਵਾਲਾ (ਜਸਪਾਲ) – ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਕੈਨੇਡਾ ’ਚ ਗਏ ਮੱਲਾਂਵਾਲਾ ਦੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਹੋਣ ਦੀ ਖਬਰ ਮਿਲੀ ਹੈ। ਨੌਜਵਾਨ ਦੀ ਮੌਤ ਦੀ ਖਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰਕ ਮੈਂਬਰ ਰੋ-ਰੋ ਕੇ ਵਿਰਲਾਪ ਕਰ ਰਹੇ ਹਨ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਬਸਤੀ ਚਾਹਲ (ਮੱਲਾਂਵਾਲਾ) ਨੇ ਦੱਸਿਆ ਕਿ ਉਸ ਦਾ ਬੇਟਾ ਓਂਕਾਰਦੀਪ ਸਿੰਘ (23) ਤਕਰੀਬਨ ਢਾਈ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਐਡਮਿੰਟਨ ਗਿਆ ਸੀ।

ਉਨ੍ਹਾਂ ਦੇ ਬੇਟੇ ਦੀ ਪੜ੍ਹਾਈ ਲੱਗਭਗ ਖਤਮ ਹੋ ਚੁੱਕੀ ਸੀ ਅਤੇ 1 ਸਤੰਬਰ ਦੀ ਰਾਤ ਨੂੰ ਉਸ ਨਾਲ ਸਾਡੀ ਆਖਰੀ ਵਾਰ ਗੱਲ ਹੋਈ, ਉਸ ਤੋਂ ਬਾਅਦ ਓਂਕਾਰਦੀਪ ਸਿੰਘ ਫੋਨ ਬੰਦ ਆ ਰਿਹਾ ਸੀ। ਜਿਸ ਬਾਰੇ ਅਸੀਂ ਆਪਣੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਓਂਕਾਰਦੀਪ ਸਿੰਘ ਦਾ ਫੋਨ ਬੰਦ ਆ ਰਿਹਾ ਹੈ ਤਾਂ ਉਨ੍ਹਾਂ ਨੇ ਵੀ ਅੱਗੋਂ ਸਾਨੂੰ ਦੱਸਿਆ ਕਿ ਅਸੀਂ ਵੀ ਓਂਕਾਰਦੀਪ ਸਿੰਘ ਦਾ ਫੋਨ ਲਗਾ ਰਹੇ ਹਾਂ ਪਰ ਫੋਨ ਲੱਗ ਨਹੀਂ ਲੱਗ ਰਿਹਾ ਅਤੇ ਉਸ ਦੀ ਗੁੰਮਸ਼ੁਦਾ ਦੀ ਰਿਪੋਰਟ ਕੈਨੇਡਾ ਪੁਲਸ ਨੂੰ ਲਿਖਾ ਦਿੱਤੀ ਗਈ ਹੈ।

9 ਸਤੰਬਰ ਨੂੰ ਕੈਨੇਡਾ ਰਹਿੰਦੇ ਸਾਡੇ ਰਿਸ਼ਤੇਦਾਰਾਂ ਨੂੰ ਕੈਨੇਡਾ ਦੀ ਪੁਲਸ ਨੇ ਫੋਨ ਕੀਤਾ ਹੈ ਕਿ ਓਂਕਾਰਦੀਪ ਸਿੰਘ ਦੀ ਲਾਸ਼ ਦਰਿਆ ਕਿਨਾਰੇ ਗਲੀ ਸੜੀ ਪਈ ਹੋਈ ਹੈ। ਜਿਸ ਦੀ ਪਛਾਣ ਸਾਡੇ ਰਿਸ਼ਤੇਦਾਰਾਂ ਨੇ ਮੌਕੇ ’ਤੇ ਜਾ ਕੇ ਕੀਤੀ। ਕੈਨੇਡਾ ਪੁਲਸ ਵੱਲੋਂ ਓਂਕਾਰਦੀਪ ਸਿੰਘ ਦੀ ਲਾਸ਼ ਕਬਜ਼ੇ ’ਚ ਲੈ ਕੇ ਆਪਣੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Inder Prajapati

Content Editor

Related News