ਦੁਖਦ ਖ਼ਬਰ: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ
Tuesday, Feb 25, 2025 - 03:49 AM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਕੈਨੇਡਾ ’ਚ ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਨੌਜਵਾਨ ਹਰਮਨਜੋਤ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਹਰਮਨਜੋਤ ਸਿੰਘ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿਚ ਰਹਿੰਦਾ ਸੀ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਸਿਰਫ 14 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਘਰ ਵਿਚ ਉਸ ਦੀ ਮਾਂ ਅਤੇ ਦਾਦੀ ਹੀ ਰਹਿ ਗਈਆਂ ਹਨ। ਖ਼ਬਰ ਮਿਲਦਿਆਂ ਹੀ ਉਸ ਦੇ ਪਿੰਡ ਚੱਕ ਬੀੜ ਸਰਕਾਰ ’ਚ ਸੋਗ ਦੀ ਲਹਿਰ ਦੌੜ ਗਈ।