ਵੱਡੇ ਸੁਫ਼ਨੇ ਲੈ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਕੁੱਝ ਦਿਨ ਬਾਅਦ ਵਿਆਹ ਕਰਵਾਉਣ ਆਉਣਾ ਸੀ ਪਿੰਡ

Friday, Mar 08, 2024 - 06:38 PM (IST)

ਵੱਡੇ ਸੁਫ਼ਨੇ ਲੈ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਕੁੱਝ ਦਿਨ ਬਾਅਦ ਵਿਆਹ ਕਰਵਾਉਣ ਆਉਣਾ ਸੀ ਪਿੰਡ

ਮਹਿਲ ਕਲਾਂ (ਵਿਜੈ ਕੁਮਾਰ ਸਿੰਗਲਾ, ਗੁਰਮੁੱਖ ਸਿੰਘ ਹਮੀਦੀ) : ਵਿਧਾਨ ਸਭਾ ਹਲਕਾ ਮਹਿਲਕਲਾਂ ਅਧੀਨ ਪੈਂਦੇ ਪਿੰਡ ਮਹਿਲ ਖ਼ੁਰਦ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਦੀ ਇਟਲੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨ ਸਿੰਘ ਚੋਪੜਾ (38) ਪੁੱਤਰ ਦਰਸ਼ਨ ਸਿਘ ਤਕਰੀਬਨ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਵਿਦੇਸ਼ ’ਚ 7 ਸਾਲ ਮਿਹਨਤ ਮੁਸ਼ੱਕਤ ਕਰਨ ਤੋਂ ਬਾਅਦ ਉਸ ਨੇ ਕੁਝ ਸਮੇਂ ਬਾਅਦ ਵਿਆਹ ਕਰਵਾਉਣ ਲਈ ਪਿੰਡ ਪਰਤਣਾ ਸੀ, ਪਰ ਬੀਤੀ ਰਾਤ ਇਹ ਭਾਣਾ ਵਾਪਰ ਗਿਆ। 

ਇਹ ਵੀ ਪੜ੍ਹੋ : ਪੰਜਾਬ ’ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਨੌਜਵਾਨ ਸਵਰਨ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਜਸਵੰਤ ਸਿੰਘ ਲਾਲੀ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਵਰਨ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਦੀ ਪੋਸਟ ਮਾਰਟਮ ਰਿਪੋਰਟ ’ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News