ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਮੱਖਣ ਸਿੰਘ ਤਾਹਰਪੁਰੀ ਦਾ ਦਿਹਾਂਤ

Thursday, Feb 10, 2022 - 01:58 PM (IST)

ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਮੱਖਣ ਸਿੰਘ ਤਾਹਰਪੁਰੀ ਦਾ ਦਿਹਾਂਤ

ਬੰਗਾ (ਤ੍ਰਿਪਾਠੀ)— ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ  (ਅੰਮ੍ਰਿਤਸਰ) ਦੇ ਉਮੀਦਵਾਰ ਮੱਖਣ ਤਾਹਰਪੁਰੀ ਦਾ ਦਿਹਾਂਤ ਹੋ ਗਿਆ ਹੈ। ਉਹ 55 ਸਾਲ ਦੇ ਸਨ ਅਤੇ ਪਿਛਲੇ 3-4 ਦਿਨਾਂ ਤੋਂ ਫਗਵਾੜਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਦੇ ਭਤੀਜੇ ਸੋਨੂੰ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਅਤੇ ਉਨ੍ਹਾਂ ਨੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ: ਫਗਵਾੜਾ ਦੀ ਸ਼ਰਮਨਾਕ ਘਟਨਾ, ਪਹਿਲਾਂ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਵੀਡੀਓ ਬਣਾ ਕੇ ਦੋਸਤਾਂ ਅੱਗੇ ਪਰੋਸੀ ਕੁੜੀ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਪਣਾ ਉਮੀਦਵਾਰ ਬੰਗਾ ਹਲਕਾ ਤੋਂ ਐਲਾਨਿਆ ਗਿਆ ਸੀ। ਬੰਗਾ ਹਲਕਾ ਐੱਸ.ਸੀ. ਹਲਕੇ ਲਈ ਰਿਜ਼ਰਵ ਹੈ। 

ਇਹ ਵੀ ਪੜ੍ਹੋ: ਗੜਦੀਵਾਲਾ 'ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਫ਼ੌਜੀ ਸਣੇ ਦੋ ਵਿਅਕਤੀਆਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News