ਰਾਜਸਥਾਨ ’ਚ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਦੀ ਗੰਭੀਰਤਾ ਨਾਲ ਹੋਵੇ ਜਾਂਚ : ਕਾਲਕਾ, ਕਾਹਲੋਂ
Tuesday, Aug 08, 2023 - 04:06 AM (IST)
ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਡੀ. ਜੀ. ਪੀ. ਉਮੇਸ਼ ਮਿਸ਼ਰਾ ਨੂੰ ਅਪੀਲ ਕੀਤੀ ਹੈ ਕਿ ਰਾਜਸਥਾਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਿੱਖ ਨੌਜਵਾਨ ਦੀ ਮੌਤ ਦੀ ਸਹੀ ਤਰੀਕੇ ਨਾਲ ਜਾਂਚ ਕਰਵਾਈ ਜਾਵੇ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਮੁੱਖ ਮੰਤਰੀ ਤੇ ਡੀ. ਜੀ. ਪੀ. ਨੂੰ ਲਿਖੇ ਵੱਖ-ਵੱਖ ਪੱਤਰਾਂ ਵਿਚ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ 18 ਸਾਲਾਂ ਦੇ ਸਿੱਖ ਨੌਜਵਾਨ ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਮਨਜੋਤ ਸਿੰਘ ਦੀ ਕੋਟਾ ਰਾਜਸਥਾਨ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਰਾਜਸਥਾਨ ਪੁਲਸ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ, ਜਦਕਿ ਮ੍ਰਿਤਕ ਦੇ ਪਰਿਵਾਰ ਨੇ ਉਨ੍ਹਾਂ ਦੇ ਪੁੱਤ ਦੀ ਮੌਤ ਦੇ ਮਾਮਲੇ ਵਿਚ ਸ਼ੱਕ ਜ਼ਾਹਿਰ ਕੀਤਾ ਹੈ ਕਿਉਂਕਿ ਮੌਤ ਵੇਲੇ ਉਸ ਦੇ ਹੱਥ ਪਿੱਛੇ ਬੰਨ੍ਹੇ ਹੋਏ ਪਾਏ ਗਏ।
ਇਹ ਖ਼ਬਰ ਵੀ ਪੜ੍ਹੋ : ਨਹਿਰ ’ਚ ਡੁੱਬਣ ਨਾਲ 11 ਸਾਲਾ ਬੱਚੇ ਦੀ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ
ਉਨ੍ਹਾਂ ਦੱਸਿਆ ਕਿ ਇਹ ਸਿੱਖ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਤੇ ਕੋਟਾ ਰਾਜਸਥਾਨ ਤੋਂ ਨੀਟ ਪ੍ਰੀਖਿਆ ਦੀ ਸਿਖਲਾਈ ਲੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਇਨਸਾਫ਼ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਉਨ੍ਹਾਂ ਨੇ ਮਨਜੋਤ ਸਿੰਘ ਦੀ ਸ਼ੱਕੀ ਮੌਤ ਦੀ ਮੁਕੰਮਲ ਜਾਂਚ ਕਰਵਾਉਣ ਤੇ ਮ੍ਰਿਤਕ ਦੇ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8