ਕਾਲ ਬਣ ਕੇ ਆਈ ਫਾਰਚੂਨਰ ਨੇ ਖੋਹ ਲਿਆ ਸਕੂਲੋਂ ਆ ਰਿਹਾ ਇਕਲੌਤਾ ਪੁੱਤ, ਜਨਮ ਦਿਨ ਤੋਂ ਪਹਿਲਾਂ ਆ ਗਈ ਮੌਤ

Wednesday, Jan 31, 2024 - 07:02 PM (IST)

ਕਾਲ ਬਣ ਕੇ ਆਈ ਫਾਰਚੂਨਰ ਨੇ ਖੋਹ ਲਿਆ ਸਕੂਲੋਂ ਆ ਰਿਹਾ ਇਕਲੌਤਾ ਪੁੱਤ, ਜਨਮ ਦਿਨ ਤੋਂ ਪਹਿਲਾਂ ਆ ਗਈ ਮੌਤ

ਤਰਨਤਾਰਨ (ਬਿਊਰੋ) : ਤਰਨਤਾਰਨ ਦੇ ਕਸਬਾ ਫਤਿਆਬਾਦ ਵਿਖੇ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ਛੁੱਟੀ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਹੇ ਦੋ ਨੌਜਵਾਨਾਂ ਨੂੰ ਫਾਰਚੂਨਰ ਨੇ ਦਰੜ ਦਿੱਤਾ ਜਿਸ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਨੂੰ ਤਰਨਤਾਰਨ ਦੇ ਇਕ ਨਿੱਜੀ ਹਸਪਤਾਲ ’ਚ ਰੱਖਿਆ ਗਿਆ ਹੈ। ਮ੍ਰਿਤਕ ਦਾ ਨਾਮ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਖਾਣ ਛਾਪੜੀ ਦੱਸਿਆ ਗਿਆ ਹੈ। ਫ਼ਿਲਹਾਲ ਪੁਲਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੱਡੀ ਸਵਾਰ ਹਾਦਸੇ ਤੋਂ ਬਾਅਦ ਤੇਜ਼ੀ ਨਾਲ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਪਟਿਆਲਾ ’ਚ ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਸ ਨੇ ਕੀਤਾ ਐਨਕਾਊਂਟਰ

ਪਰਿਵਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਜੋ ਕਿ ਬਾਰਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਇਸ ਦੀ ਇਕ ਛੋਟੀ ਭੈਣ ਹੈ ਅਤੇ ਕੱਲ੍ਹ ਇਸਦਾ ਜਨਮ ਦਿਨ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ, ਜਿਸ ਨੇ ਉਨ੍ਹਾਂ ਦਾ ਜਵਾਨ ਪੁੱਤ ਖੋਹ ਲਿਆ ਹੈ। ਉਧਰ ਨਿੱਜੀ ਹਸਪਤਾਲ ਵਿਚ ਜਾਂਚ ਕਰਨ ਪੁੱਜੇ ਪੁਲਸ ਅਧੀਕਾਰੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਗੱਡੀ ਸਵਾਰ ਦੀ ਪਛਾਣ ਲਈ ਸੀ. ਸੀ. ਟੀ. ਵੀ. ਕੈਮਰੇ ਦੀ ਮਦਦ ਲਈ ਜਾ ਰਹੀ ਹੈ, ਪਰਿਵਾਰ ਜੋ ਵੀ ਬਿਆਨ ਦਰਜ ਕਰਵਾਏਗਾ ਉਸੇ ਆਧਾਰ ’ਤੇ ਅਗਲੀ ਕਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨਕਾਊਂਟਰ, ਖੇਤਾਂ ਵਿਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਦੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News