ਹਾਦਸੇ ''ਚ ਚੌਕੀਦਾਰ ਦੀ ਮੌਤ
Tuesday, Feb 13, 2018 - 11:22 PM (IST)

ਮੋਗਾ, (ਆਜ਼ਾਦ)- ਬੀਤੀ ਦੇਰ ਰਾਤ ਮੋਟਰਸਾਈਕਲ ਹਾਦਸੇ 'ਚ ਚੌਕੀਦਾਰ ਕੁਲਦੀਪ ਸਿੰਘ (45) ਪਿੰਡ ਕਿਸ਼ਨਪੁਰਾ ਕਲਾਂ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧ 'ਚ ਪੁਲਸ ਚੌਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਗੁਰਮੀਤ ਸਿੰਘ ਵੱਲੋਂ ਮ੍ਰਿਤਕ ਦੇ ਭਰਾ ਬਲਰਾਜ ਸਿੰਘ ਤੇ ਬੇਟੇ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਇੰਦਗੜ੍ਹ 'ਚ ਚੌਕੀਦਾਰ ਲੱਗਾ ਹੋਇਆ ਸੀ, ਜਦ ਉਹ ਆਪਣੇ ਮੋਟਰਸਾਈਕਲ 'ਤੇ ਰਾਤ ਦੀ ਡਿਊਟੀ ਕਰਨ ਲਈ ਜਾ ਰਿਹਾ ਸੀ ਤਾਂ ਉਹ ਮੋਟਰਸਾਈਕਲ ਸਮੇਤ ਸੜਕ ਵਿਚਕਾਰ ਖੱਡੇ 'ਚ ਡਿੱਗ ਪਿਆ ਤੇ ਸਿਰ 'ਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਤੋਂ ਲਾਸ਼ ਪੋਸਟਮਾਰਟਮ ਕਰਵਾਉਣ ਦੇ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ।