ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

Wednesday, Mar 15, 2023 - 06:06 PM (IST)

ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਨਜ਼ਦੀਕ ਪੁਰਾਣ ਡਾਕਖਾਨਾ ਉੜਮੁੜ ਦੇ ਰੂਪ ਵਿਚ ਹੋਈ ਹੈ, ਜੋ ਕੁਝ ਹੀ ਦਿਨਾਂ ਪਹਿਲਾਂ ਆਸਟ੍ਰੇਲੀਆ ਤੋਂ ਆਇਆ ਸੀ। ਟਾਂਡਾ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ।

PunjabKesari

ਇਹ ਵੀ ਪੜ੍ਹੋ: ਪਿਆਕੜਾਂ ਲਈ ਅਹਿਮ ਖ਼ਬਰ, ਨਵੀਂ ਐਕਸਾਈਜ਼ ਪਾਲਿਸੀ ਤਹਿਤ ਵੱਧਣਗੇ ਸ਼ਰਾਬ ਦੇ ਰੇਟ

ਥਾਣੇਦਾਰ ਮਦਨ ਸਿੰਘ ਨੇ ਦੱਸਿਆ ਕਿ ਆਪਣੇ ਬਿਆਨ ਵਿਚ ਗੁਲਸ਼ਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਬੀਤੀ ਰਾਤ ਆਪਣੀ ਕਾਰ 'ਤੇ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ ਤਾਂ ਜਦੋਂ ਸਾਢੇ 9 ਵਜੇ ਦੇ ਕਰੀਬ ਹੰਬੜਾਂ ਪਿੰਡ ਬਾਬਾ ਦੇ ਢਾਬੇ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਅੱਗੇ ਅਚਾਨਕ ਅਵਾਰਾ ਗਊ ਆਉਣ ਕਾਰਨ ਉਸ ਤੋਂ ਬਚਦੇ ਹੋਏ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿੱਛੇ ਜਾ ਟਕਰਾਈ ਅਤੇ ਉਸ ਦੀ ਕਾਰ ਬੁਰੀ ਤਰਾਂ ਨੁਕਸਾਨੀ ਗਈ। ਹਾਦਸੇ ਵਿਚ ਗੁਲਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਆਸਟ੍ਰੇਲੀਆ ਵਿਚ ਪੀ. ਆਰ. ਸੀ। 

PunjabKesari

ਇਹ ਵੀ ਪੜ੍ਹੋ: ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News