ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

Friday, Sep 13, 2024 - 06:03 PM (IST)

ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਅੰਮ੍ਰਿਤਸਰ- ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਿਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਜ਼ੁਰਗ ਮਾਪਿਆਂ ਦਾ ਇੱਕਲੌਤਾ ਸਹਾਰਾ ਜਗਬੀਰ ਸਿੰਘ, ਜਿਸ ਨੇ ਅਜੇ ਤੱਕ ਵਿਆਹ ਵੀ ਨਹੀਂ ਸੀ ਕਰਵਾਇਆ, ਉਹ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਕਰੀਬ 5 ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ 1 ਅਗਸਤ ਨੂੰ ਅਚਾਨਕ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਇਸ ਕੇਸ ਦੀ ਜਾਣਕਾਰੀ ਮਿਲਣ ਉਪਰੰਤ ਉਹਨਾਂ ਦੀ ਟੀਮ ਵੱਲੋਂ ਜਗਬੀਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੀ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਉਸ ਦੀ ਕੰਮ ਵਾਲੀ ਕੰਪਨੀ ਭਵਾਨੀਗੜ੍ਹ ਟਰਾਂਸਪੋਰਟ ਦੇ ਮਾਲਕ ਜਤਿੰਦਰਪਾਲ ਸਿੰਘ ਤੇ ਮਨਜੀਤ ਸਿੰਘ ਵੱਲੋਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਡਾ. ਐੱਸ. ਪੀ. ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਗਬੀਰ ਸਿੰਘ ਦੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਸਬਾ ਅਜਨਾਲਾ ਦੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਦੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ । ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 372 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਗਬੀਰ ਸਿੰਘ ਦੇ ਪਿਤਾ ਬਲਕਾਰ ਸਿੰਘ, ਭਰਾ ਹਰਪਾਲ ਸਿੰਘ, ਨਵਜੀਤ ਸਿੰਘ, ਜੀਜਾ ਸੁਖਜਿੰਦਰ ਸਿੰਘ ਤੇ ਦੋਸਤ ਅਮਨਦੀਪ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਗਬੀਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News