ਸ਼ੱਕੀ ਹਾਲਾਤ ''ਚ ਵਿਅਕਤੀ ਦੀ ਮੌਤ

Thursday, Mar 15, 2018 - 05:17 AM (IST)

ਸ਼ੱਕੀ ਹਾਲਾਤ ''ਚ ਵਿਅਕਤੀ ਦੀ ਮੌਤ

ਫਗਵਾੜਾ, (ਜਲੋਟਾ)- ਫਗਵਾੜਾ 'ਚ ਸਤਨਾਮਪੁਰਾ ਰੇਲਵੇ ਫਾਟਕ ਦੇ ਕੋਲ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ 18102 ਡਾਊਨ ਟਾਟਾ ਮੁਰੂ ਟਰੇਨ ਨਾਲ ਕੱਟ ਕੇ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਫਗਵਾੜਾ ਦੇ ਇੰਚਾਰਜ ਸਹਾਇਕ ਇਸਪੈਕਟਰ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਲਸ਼ਨ ਪੁੱਤਰ ਸੁਦੇਸ਼ ਵਾਸੀ ਹਦੀਆਬਾਦ ਦੇ ਰੂਪ 'ਚ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ।


Related News