ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਇਕ ਸਾਲ 'ਚ ਤੁਰ ਗਿਆ ਦੂਜਾ ਨੌਜਵਾਨ ਪੁੱਤ

Saturday, Oct 21, 2023 - 04:14 PM (IST)

ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਇਕ ਸਾਲ 'ਚ ਤੁਰ ਗਿਆ ਦੂਜਾ ਨੌਜਵਾਨ ਪੁੱਤ

ਸੇਰਪੁਰ (ਸਿੰਗਲਾ, ਅਨੀਸ਼)- ਸੀਨੀਅਰ 'ਆਪ' ਆਗੂ ਤੇਜਾ ਸਿੰਘ ਅਜ਼ਾਦ ਕਾਲਾਬੂਲਾ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਜਦੋਂ ਇਕ ਸਾਲ ਦੇ ਅੰਦਰ-ਅੰਦਰ ਉਨ੍ਹਾਂ ਦੇ ਦੂਜੇ ਨੌਜਵਾਨ ਪੁੱਤਰ ਹਰਦੀਪ ਸਿੰਘ ਉਰਫ਼ ਸਤਿੰਦਰ ਸਿੰਘ (27) ਦੀ ਵੀ ਸੰਖੇਪ ਬੀਮਾਰੀ ਦੌਰਾਨ ਸੈੱਲ ਘਟਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਉਨ੍ਹਾਂ ਦੇ ਵੱਡੇ ਨੌਜਵਾਨ ਪੁੱਤਰ ਨਵਦੀਪ ਸਿੰਘ (35) ਦੀ ਨਵੰਬਰ 2022 ’ਚ ਅਚਨਚੇਤ ਅਟੈਕ ਹੋਣ ਨਾਲ ਮੌਤ ਹੋ ਗਈ ਸੀ। ਇਸ ਖ਼ਬਰ ਨੂੰ ਸੁਣਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਬਾਗੇਸ਼ਵਰ ਬਾਬਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਹਰਦੀਪ ਸਿੰਘ ਦੀ ਹੋਈ ਇਸ ਬੇਵਕਤੀ ਮੌਤ ’ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ , ਰਘਵੀਰ ਸਿੰਘ ਮਿੰਟੂ ਸ਼ੇਰਪੁਰ (ਆਸਟਰੇਲੀਆ) ਚੇਅਰਮੈਨ ਗੋਵਿੰਦਰ ਰਾਮ ਸ਼ਰਮਾ ਅਤੇ ਕ੍ਰਿਸ਼ਨਾ ਦੇਵੀ ਸੇਵਾ ਸੋਸਾਇਟੀ ਸ਼ੇਰਪੁਰ ਇਲਾਕੇ ਦੇ ਸਮਾਜ ਸੇਵੀ, ਧਾਰਮਿਕ ਤੇ ਰਾਜਨੀਤਕ ਸੰਸਥਾਵਾਂ ਦੇ ਆਗੂਆ ਨੇ ਤੇਜਾ ਸਿੰਘ ਕਾਲਾਬੂਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਇਹ ਵੀ ਪੜ੍ਹੋ- ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ 'ਚ ਅਮਰੀਕਾ ਤੇ ਯੂਕੇ ਨੇ ਕੀਤਾ ਕੈਨੇਡਾ ਦਾ ਸਮਰਥਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News