ਟਰੱਕ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
Sunday, Aug 20, 2017 - 12:34 AM (IST)

ਬਟਾਲਾ/ਜੈਂਤੀਪੁਰ/ਅਲੀਵਾਲ, (ਸੈਂਡੀ, ਕਲਸੀ, ਬੇਰੀ, ਰੰਧਾਵਾ, ਸ਼ਰਮਾ)- ਅੱਜ ਸਥਾਨਕ ਬਟਾਲਾ-ਅਲੀਵਾਲ ਰੋਡ 'ਤੇ ਟਰੱਕ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਮਿੱਠੂ ਪੁੱਤਰ ਪਰਮਜੀਤ ਸਿੰਘ ਵਾਸੀ ਸੱਲੋਚਾਹਲ ਜੋ ਅੱਜ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਅਲੀਵਾਲ ਤੋਂ ਬਟਾਲਾ ਆ ਰਿਹਾ ਸੀ। ਜਦੋਂ ਇਹ ਸੁਨੱਈਆ ਦੇ ਕੋਲ ਪੁੱਜਾ ਤਾਂ ਅੱਗੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਏ. ਐੱਸ. ਆਈ. ਬਿਕਰਮਜੀਤ ਸਿੰਘ ਨੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਕੇ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।