ਜ਼ਿਆਦਾ ਸ਼ਰਾਬ ਪੀਣ ਕਾਰਨ ਨੌਜਵਾਨ ਦੀ ਮੌਤ
Monday, Jun 24, 2019 - 06:15 PM (IST)

ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਪਿੰਡ ਲੁਢਿਆਣੀ ਦੇ ਲਗਭਗ 45 ਸਾਲਾ ਜਰਨੈਲ ਸਿੰਘ ਉਰਫ ਟੀਟੂ ਪੁੱਤਰ ਮਨਜੀਤ ਸਿੰਘ ਦੀ ਲਾਸ਼ ਲੁਢਿਆਣੀ ਤੋਂ ਇਕ ਕਿਲੋਮੀਟਰ ਦੂਰ ਬਾਬਾ ਅਬਦੁੱਲਾ ਸ਼ਾਹ ਦਰਬਾਰ ਨਜ਼ਦੀਕ ਝਾੜੀਆਂ 'ਚੋਂ ਮਿਲੀ ਹੈ। ਇਸ ਸਬੰਧੀ ਏ.ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੇੜਿਓਂ ਇਕ ਸਰਿੰਜ ਸੂਈ ਸਮੇਤ, ਚਮਚ ਅਤੇ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।