ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ
Wednesday, Sep 13, 2017 - 12:57 AM (IST)
ਮੋਗਾ, (ਆਜ਼ਾਦ)- ਪਿੰਡ ਦੱਦਾਹੂਰ 'ਚ ਗੁਰਪ੍ਰੀਤ ਸਿੰਘ (19) ਨਿਵਾਸੀ ਬੁੱਧ ਸਿੰਘ ਵਾਲਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧੀ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਵੱਲੋਂ ਮ੍ਰਿਤਕ ਦੇ ਪਿਤਾ ਲੌਹਾਰਾ ਸਿੰਘ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਗੁਰਪ੍ਰੀਤ ਸਿੰਘ ਪਿੰਡ ਦੱਦਾਹੂਰ ਵਿਚ ਦਰੱਖਤਾਂ ਦੀ ਕਟਾਈ ਕਰਨ ਵਾਲੇ ਠੇਕੇਦਾਰਾਂ ਦੇ ਨਾਲ ਕੰਮ ਕਰਦਾ ਸੀ।
ਰਾਤ ਨੂੰ ਖਾਣਾ-ਖਾਣ ਤੋਂ ਬਾਅਦ ਉਹ ਉੱਥੇ ਹੀ ਸੌਂ ਗਿਆ। ਸਵੇਰੇ ਉੱਠ ਕੇ ਜਦੋਂ ਉਸ ਨੇ ਆਪਣੇ ਸਾਥੀ ਤੋਂ ਪਾਣੀ ਮੰਗਿਆ ਤਾਂ ਉਸ ਦਾ ਸਾਥੀ ਪਾਣੀ ਲੈ ਕੇ ਆਇਆ ਤਾਂ ਪਹਿਲਾਂ ਹੀ ਗੁਰਪ੍ਰੀਤ ਸਿੰਘ ਦਮ ਤੋੜ ਚੁੱਕਾ ਸੀ, ਜਿਸ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
ਡਾਕਟਰਾਂ ਨੇ ਵਿਸਰਾ ਰਿਪੋਰਟ ਜਾਂਚ ਲਈ ਲੈਬਾਰਟਰੀ ਨੂੰ ਭੇਜ ਦਿੱਤੀ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
