ਕੁੱਟਮਾਰ ''ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ, ਜਵਾਨ ਪੁੱਤ ਦੀ ਲਾਸ਼ ਲੈ ਥਾਣੇ ਪਹੁੰਚਿਆ ਪਰਿਵਾਰ
Tuesday, Jan 02, 2024 - 01:22 PM (IST)
ਫਗਵਾੜਾ (ਜਲੋਟਾ) : ਫਗਵਾੜਾ ਦੇ ਪਿੰਡ ਬੋਹਾਨੀ ਵਿਖੇ ਕੁਝ ਸਮਾਂ ਪਹਿਲਾਂ ਦੋ ਧਿਰਾਂ ਵਿਚਾਲੇ ਹੋਈ ਝੜਪ ’ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਨੌਜਵਾਨ ਰੂਪਨਜੋਤ ਸਿੰਘ ਵਾਸੀ ਬੋਹਾਨੀ ਦੀ ਅੱਜ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਰੂਪਨਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਲਾਸ਼ ਨੂੰ ਥਾਣਾ ਰਾਵਲਪਿੰਡੀ ਦੇ ਬਾਹਰ ਰੱਖ ਕੇ ਫਗਵਾੜਾ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ, ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਪੁਲਸ ਨੂੰ ਦੋਸ਼ੀਆਂ ਖ਼ਿਲਾਫ ਸਖ਼ਤ ਪੁਲਸ ਕਾਰਵਾਈ ਕਰਨ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਨਤੀਜਾ ਜ਼ੀਰੋ ਹੀ ਰਿਹਾ ਹੈ। ਅੱਜ ਰੂਪਨਜੋਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਹ ਉਸ ਦੀ ਲਾਸ਼ ਨੂੰ ਥਾਣਾ ਰਾਵਲਪਿੰਡੀ ਦੇ ਬਾਹਰ ਰੱਖ ਕੇ ਪੁਲਸ ਅਧਿਕਾਰੀਆਂ ਤੋਂ ਮੁੜ ਇਨਸਾਫ ਦੀ ਮੰਗ ਕਰ ਰਹੇ ਹਨ । ਉਨਾਂ ਕਿਹਾ ਕਿ ਪੁਲਸ ਅਧਿਕਾਰੀ ਜਾਣਦੇ ਹਨ ਕਿ ਪੂਰਾ ਮਾਮਲਾ ਕੀ ਹੈ ਅਤੇ ਦੋਸ਼ੀ ਕੌਣ ਹੈ ਪਰ ਪੁਲਸ ਦੀ ਕਾਰਵਾਈ ਜ਼ੀਰੋ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਆਈ ਵੱਡੀ ਖ਼ਬਰ, ਮੌਸਮ ਵਿਭਾਗ ਦੀ ਭਵਿੱਖਬਾਣੀ ਵਧਾਏਗੀ ਚਿੰਤਾ
ਪਰਿਵਾਰ ਦੇ ਸਾਰੇ ਮੈਂਬਰਾਂ ਨੇ ਦੁਖੀ ਮਨ ਨਾਲ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਮ੍ਰਿਤਕ ਰੂਪਨਜੋਤ ਸਿੰਘ ਦੀ ਲਾਸ਼ ਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ ਜਦੋਂ ਤੱਕ ਪੁਲਸ ਸਾਰੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਇਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰਦੀ। ਇਸ ਦੌਰਾਨ ਥਾਣਾ ਰਾਵਲਪਿੰਡੀ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿਚ ਇਕ ਦੋਸ਼ੀ ਸੁਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਬਾਕੀ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਪੁਲਸ ਨੇ ਪਹਿਲਾਂ ਤੋਂ ਦਰਜ ਕੀਤੇ ਹੋਏ ਕੇਸ ਵਿਚ ਧਾਰਾ 302 ਦਾ ਵਾਧਾ ਕਰਕੇ ਹੁਣ ਕਤਲ ਦਾ ਕੇਸ ਦਰਜ ਕੀਤਾ ਹੈ ਪਰ ਪੁਲਸ ਦੀ ਇਸ ਦਲੀਲ ਦੇ ਉਲਟ ਪੀੜਤ ਧਿਰ ਦੇ ਲੋਕਾਂ ਨੇ ਕਿਹਾ ਕਿ ਪੁਲਸ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਜਾਣਬੁੱਝ ਕੇ ਇਸ ਮਾਮਲੇ ਨੂੰ ਲੈ ਕੇ ਕੋਈ ਠੋਸ ਕਾਰਵਾਈ ਹੀ ਨਹੀਂ ਕੀਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਮ੍ਰਿਤਕ ਰੂਪਨਜੋਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪਰਿਵਾਰ ਖ਼ਤਮ ਕਰਨ ਵਾਲੇ ਪੋਸਟਮਾਸਟਰ ਦਾ ਖ਼ੁਦਕੁਸ਼ੀ ਨੋਟ, 1 ਲੱਖ ਦਾ ਕਰਜ਼ਾ ਬਣਿਆ 25 ਲੱਖ, ਹੁਣ ਬਸ ਹੋ ਗਈ...
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8