ਅੰਮ੍ਰਿਤਸਰ : ਆਈਸੋਲੇਸ਼ਨ ਵਾਰਡ ''ਚ ਦਾਖਲ ਦੋ ਸ਼ੱਕੀ ਮਰੀਜ਼ਾਂ ਦੀ ਮੌਤ

05/10/2020 8:18:56 PM

ਅੰਮ੍ਰਿਤਸਰ (ਦਲਜੀਤ ਸ਼ਰਮਾ) : ਗੁਰੂ ਨਾਨਕ ਦੇਵ ਹਸਪਤਾਲ ਦੀ 'ਚ ਰੱਖੇ ਗਏ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਖੂਬ ਹੰਗਾਮਾ ਕੀਤਾ। ਘਰ ਜਾਣ ਦੀ ਜ਼ਿੱਦ 'ਤੇ ਅੜ੍ਹੇ ਇਨ੍ਹਾਂ ਮਰੀਜ਼ਾਂ ਨੇ ਖਾਣੇ ਦਾ ਬਾਈਕਾਟ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਗੁਰੂ ਨਾਨਕ ਦੇਵ ਹਸਪਤਾਲ ਦੀ ਕੋਰੋਨਾ ਆਈਸੋਲੇਸ਼ਨ ਵਾਰਡ 'ਚ ਦਾਖਲ ਸ਼ੱਕੀ ਮਰੀਜ਼ਾਂ ਦੀ ਮੌਤ ਹੋ ਗਈ ਹੈ । ਦੋਹਾਂ ਲਾਸ਼ਾਂ ਦਾ ਕੋਰੋਨਾ ਸਬੰਧੀ ਸੈਂਪਲ ਲੈ ਕੇ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਦੀ ਮਾਇਕਰੋਬਾਓਲਾਜੀ ਲੈਬਾਰਟਰੀ 'ਚ ਭੇਜੇ ਗਏ ਹਨ । ਦੋਵੇਂ ਮਰੀਜ਼ ਗੁਰਦਾਸਪੁਰ ਦੇ ਰਹਿਣ ਵਾਲੇ ਹਨ । ਜਾਣਕਾਰੀ ਅਨੁਸਾਰ 55 ਸਾਲਾ ਵਿਜੈ ਕੁਮਾਰ ਅਤੇ 38 ਸਾਲਾ ਰਣਜੀਤ ਸਿੰਘ ਨੂੰ ਬੀਤੇ ਦਿਨ ਸਾਹ ਲੈਣ ਦੀ ਮੁਸ਼ਕਲ ਦੇ ਚਲਦੇ ਬਟਾਲਾ ਗੁਰਦਾਸਪੁਰ ਤੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਸੀ ਪਰ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਅਜੇ ਇਨ੍ਹਾਂ ਮਰੀਜ਼ਾਂ ਦੀ ਸੈਂਪਲ ਦੀ ਰਿਪੋਰਟ ਨਹੀਂ ਆਈ ਹੈ । ਆਾਈਸੋਲੇਸ਼ਨ ਵਾਰਡ ਦੇ ਡਾਕਟਰ ਨੇ ਦੱਸਿਆ ਕਿ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਮ੍ਰਿਤਕ ਦੇਹ ਉਨ੍ਹਾਂ ਨੂੰ ਦੇਣ ਲਈ ਬਾਡੀ ਨੂੰ ਸੀਲ ਕਰ ਦਿੱਤਾ ਗਿਆ ਹੈ ।

 ਇਹ ਵੀ ਪੜ੍ਹੋ  ► ਜਲੰਧਰ ਨਾਲ ਸਬੰਧਤ 6 ਹੋਰ ਕੋਰੋਨਾ ਦੇ ਨਵੇਂ ਕੇਸ ਮਿਲੇ, ਗਿਣਤੀ 173 ਤੱਕ ਪੁੱਜੀ 

ਉੱਧਰ ਮਰੀਜ਼ਾਂ ਵਲੋਂ ਹੰਗਾਮਾ ਕਰਨ ਜਾਣਕਾਰੀ ਦੇ ਅਨੁਸਾਰ ਕਾਰਡੀਓ ਥਰੈਸਿਸ ਵਾਰਡ 'ਚ 23 ਕੋਰੋਨਾ ਮਰੀਜ਼ਾਂ ਨੂੰ ਰੱਖਿਆ ਗਿਆ ਹੈ, ਜਿਨ੍ਹਾਂ 'ਚ ਕੋਰੋਨਾ ਸਬੰਧੀ ਕੋਈ ਲੱਛਣ ਨਹੀਂ ਹੈ ਪਰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵਾਰਡ ਦੇ ਇੰਚਾਰਜ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਨਿਰਦੇਸ਼ਾਂ ਦੇ ਅਧੀਨ ਵਾਰਡ 'ਚ ਮੌਜੂਦ ਕੋਰੋਨਾ ਮਰੀਜ਼ਾਂ 'ਚੋਂ 2 ਦੀ ਰੈਂਡਮ ਸੈਪਲਿੰਗ ਕੀਤੀ ਗਈ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ ਪਰ ਉਕਤ ਮਰੀਜ਼ਾਂ ਅੱਜ ਘਰ ਜਾਣ ਦੀ ਜ਼ਿੱਦ ਨੂੰ ਲੈ ਕੇ ਕਾਫੀ ਬੇਚੈਨ ਹੋ ਗਏ ਹਨ।

 ਇਹ ਵੀ ਪੜ੍ਹੋ  ► ਜਲੰਧਰ : ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 48 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ 

Anuradha

This news is Content Editor Anuradha