ਵਿਆਹੁਤਾ ਦੀ ਭੇਦਭਰੇ ਹਾਲਾਤ ’ਚ ਮੌਤ

Monday, Mar 15, 2021 - 04:33 PM (IST)

ਵਿਆਹੁਤਾ ਦੀ ਭੇਦਭਰੇ ਹਾਲਾਤ ’ਚ ਮੌਤ

ਜ਼ੀਰਕਪੁਰ (ਮੇਸ਼ੀ) : ਪਿੰਡ ਦਿਆਲਪੁਰਾ ਦੀ ਅੱਜ ਵਿਆਹੁਤਾ ਨੇ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਦੋਸ਼ ਲਗਾਉਂਦੇ ਹੋਏ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਰਵਿੰਦਰ ਕੌਰ ਉਰਫ਼ ਰੂਬੀ ਦਾ ਵਿਆਹ ਸਾਲ 2012 ’ਚ ਪਿੰਡ ਦਿਆਲਪੁਰਾ ਦੇ ਵਸਨੀਕ ਜਸਵਿੰਦਰ ਸਿੰਘ ਨਾਲ ਹੋਇਆ ਸੀ। ਅੱਜ ਸਵੇਰੇ ਉਨ੍ਹਾਂ ਨੂੰ ਪਿੰਡ ਦਿਆਲਪੁਰਾ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਬੇਟੀ ਦੀ ਮੌਤ ਹਾਰਟ ਅਟੈਕ ਨਾਲ ਹੋ ਗਈ ਹੈ ਪਰ ਜਦੋਂ ਉਹ ਆਪਣੀ ਲੜਕੀ ਦਾ ਸਸਕਾਰ ਕਰਨ ਲਈ ਦਿਆਲਪੁਰਾ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਕੁੜੀ ਦੇ ਗਲੇ ’ਚ ਨਿਸ਼ਾਨ ਪਏ ਹੋਏ ਸਨ।

ਇਹ ਵੀ  ਪੜ੍ਹੋ : ਸੁਖਪਾਲ ਖਹਿਰਾ ਨੂੰ ਈ. ਡੀ. ਨੇ ਜਾਰੀ ਕੀਤੇ ਸੰਮਨ, ਇਸ ਤਾਰੀਖ਼ ਨੂੰ ਪੇਸ਼ ਹੋਣ ਲਈ ਕਿਹਾ

ਸ਼ੱਕ ਪੈਣ ’ਤੇ ਉਨ੍ਹਾਂ ਨੇ ਜ਼ੀਰਕਪੁਰ ਪੁਲਸ ਨੂੰ ਸੂਚਿਤ ਕੀਤਾ। ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਗਾਏ ਕਿ ਕੁੜੀ ਦੇ ਪਤੀ ਵੱਲੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਹੁਣ ਇਹ ਵੀ ਦੋਸ਼ ਲਗਾਏ ਕਿ ਕੁੜੀ ਦਾ ਪਤੀ ਜਸਵਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਹੈ। ਥਾਣਾ ਮੁਖੀ ਜ਼ੀਰਕਪੁਰ ਉਂਕਾਰ ਸਿੰਘ ਨੇ ਦੱਸਿਆ ਕਿ ਕੁੜੀ ਦੇ ਪਿਤਾ ਜਸਵਿੰਦਰ ਸਿੰਘ ਵਲੋਂ ਇਹ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀ ਕੁੜੀ ਦਾ ਕਤਲ ਸਹੁਰੇ ਪਰਿਵਾਰ ਵੱਲੋਂ ਕੀਤਾ ਗਿਆ ਹੈ। ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ  ਪੜ੍ਹੋ : ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੀ ਵਰਕਿੰਗ ਕਮੇਟੀ ਦੇ 87 ਮੈਬਰਾਂ ਦਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Anuradha

Content Editor

Related News