ਸਕੂਲ ’ਚ ਡਿਊਟੀ ਦੌਰਾਨ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

Friday, Feb 09, 2024 - 05:37 PM (IST)

ਸਕੂਲ ’ਚ ਡਿਊਟੀ ਦੌਰਾਨ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਭਗਤਾ ਭਾਈ (ਢਿੱਲੋਂ) : ਸਥਾਨਕ ਸ਼ਹਿਰ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਸ਼ਹਿਰ ਦਾ ਹੌਣਹਾਰ ਨੌਜਵਾਨ ਮਨਦੀਪ ਸਿੰਘ (35) ਪੁੱਤਰ ਤਰਸੇਮ ਸਿੰਘ ਨੂੰ ਬੀਤੇ ਕੱਲ੍ਹ ਵੀਰਵਾਰ ਨੂੰ ਸਕੂਲ ਵਿਖੇ ਡਿਊਟੀ ਦੌਰਾਨ ਅਚਾਨਕ ਹਾਰਟ ਅਟੈਕ ਆ ਗਿਆ। ਇਸ ਕਾਰਨ ਮਨਦੀਪ ਸਿੰਘ ਦੀ ਮੌਤ ਹੋ ਗਈ। ਮਨਦੀਪ ਸਿੰਘ ਪਿਛਲੇ ਲੰਬੇ ਸਮੇਂ ਤੋਂ ਸੀ.ਐੱਮ.ਐੱਸ ਗੁਰ ਕਾਸ਼ੀ ਪਬਲਿਕ ਸਕੂਲ ਵਿਖੇ ਬਤੌਰ ਸੁਪਰਵਾਈਜ਼ਰ ਸੇਵਾ ਨਿਭਾਅ ਰਿਹਾ ਸੀ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਇਸ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਇਹ ਸਿਰਫ ਪਰਿਵਾਰ ਨੂੰ ਹੀ ਨਹੀਂ ਬਲਕਿ ਸਮੁੱਚੀ ਸੰਸਥਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਨਦੀਪ ਸਿੰਘ ਇਕ ਇਮਾਨਦਾਰ ਅਤੇ ਮਿਹਨਤੀ ਕਰਮਚਾਰੀ ਸੀ। ਜਿਸ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਸ ਦੇ ਅੰਤਿਮ ਸੰਸਕਾਰ ਮੌਕੇ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਜਿਸ ਵਿਚ ਰਾਜਵੰਤ ਸਿੰਘ (ਖਜਾਨਚੀ) ਸੁਖਵਿੰਦਰ ਸਿੰਘ (ਗਗਨ), ਜਗਮੋਹਨ ਸਿੰਘ, ਜਸਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਸੀ, ਸਮਾਜਸੇਵੀ ਅਤੇ ਵੱਖ-ਵੱਖ ਸ਼ਖਸ਼ੀਅਤਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ।


author

Gurminder Singh

Content Editor

Related News