ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼

Sunday, Aug 06, 2023 - 06:12 PM (IST)

ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼

ਬਲਾਚੌਰ/ਪੋਜੇਵਾਲ/ਅਮਰੀਕਾ (ਕਟਾਰੀਆ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਬਲਾਚੌਰ ਦੇ ਬਲਾਕ ਦੇ ਕਸਬਾ ਮਜਾਰੀ ਦੇ ਨੌਜਵਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ (35) ਦੀ ਅਮਰੀਕਾ ਦੇ ਸ਼ਹਿਰ ਬਲੇਜੋ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਅਜੇ ਇਸੇ ਸਾਲ 25 ਜੂਨ ਨੂੰ ਛੁੱਟੀ ਕੱਟ ਕੇ ਵਾਪਸ ਅਮਰੀਕਾ ਗਿਆ ਸੀ। ਮ੍ਰਿਤਕ ਪਿੱਛੇ ਪਤਨੀ ਅਤੇ ਪਰਿਵਾਰ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਫਗਵਾੜਾ 'ਚ ਸ਼ਰਮਨਾਕ ਘਟਨਾ, ਪਹਿਲਾਂ ਰੋਲੀ 18 ਸਾਲਾ ਕੁੜੀ ਦੀ ਪੱਤ, ਫਿਰ ਕਰ 'ਤਾ ਇਕ ਹੋਰ ਘਿਨੌਣਾ ਕਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News