ਕਾਰ-ਮੋਟਰਸਾਈਕਲ ਦੀ ਟੱਕਰ ''ਚ ਨੌਜਵਾਨ ਦੀ ਮੌਤ, ਪਰਿਵਾਰ ਤੇ ਪਿੰਡ ਵਾਸੀਆਂ ਨੇ ਥਾਣੇ ਦੇ ਬਾਹਰ ਲਾਇਆ ਧਰਨਾ
Friday, Jul 21, 2023 - 12:27 AM (IST)
ਨਕੋਦਰ (ਪਾਲੀ) : ਮਲਸੀਆ ਰੋਡ 'ਤੇ ਪੈਂਦੇ ਪਿੰਡ ਬੱਲ ਹੁਕਮੀ ਨੇੜੇ ਕਾਰ ਦੀ ਫੇਟ ਵੱਜਣ ਨਾਲ ਬੀਤੀ ਰਾਤ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੇ ਮਾਮਲੇ 'ਚ ਭਾਵੇਂ ਪੁਲਸ ਨੇ ਜ਼ਖ਼ਮੀ ਨੌਜਵਾਨ ਦੇ ਬਿਆਨ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੂਰੂ ਕਰ ਦਿੱਤੀ ਪਰ ਪੁਲਸ ਦੀ ਕਾਰਵਾਈ ਤੋਂ ਭੜਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਕੋਦਰ ਥਾਣੇ ਦੇ ਬਾਹਰ ਧਰਨਾ ਲਾ ਕੇ ਆਵਾਜਾਈ ਬੰਦ ਕਰ ਦਿੱਤੀ ਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਖ਼ਬਰ ਲਿਖੇ ਜਾਣ ਤੱਕ ਥਾਣੇ ਦੇ ਬਾਹਰ ਧਰਨਾ ਜਾਰੀ ਸੀ।
ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਹਾਦਸੇ 'ਚ ਜ਼ਖ਼ਮੀ ਅਜੇ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਵਲੀਪੁਰ ਕਲਾਂ ਜ਼ਿਲ੍ਹਾ ਲੁਧਿਆਣਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਸਹੁਰੇ ਪਿੰਡ ਨੂਰਪੁਰ ਚੱਠਾ ਨਕੋਦਰ ਵਿਖੇ ਮਿਲਣ ਵਾਸਤੇ ਆਇਆ ਹੋਇਆ ਸੀ। ਬੀਤੇ ਕੱਲ੍ਹ ਉਹ ਅਜੂ ਪੁੱਤਰ ਮੀਕਾ ਵਾਸੀ ਪਿੰਡ ਨੂਰਪੁਰ ਚੱਠਾ ਨਕੋਦਰ ਨਾਲ ਅਪਣੇ ਮੋਟਰਸਾਈਕਲ 'ਤੇ ਰਾਤ ਨੂੰ ਨਕੋਦਰ ਤੋਂ ਮੇਲਾ ਦੇਖ ਕੇ ਵਾਪਸ ਪਿੰਡ ਨੂਰਪੁਰ ਚੱਠਾ ਜਾ ਰਹੇ ਸੀ। ਰਾਤ ਕਰੀਬ 11.45 ਵਜੇ ਜਦੋਂ ਪਿੰਡ ਬੱਲ ਹੁਕਮੀ ਨੇੜੇ ਪੁੱਜੇ ਤਾਂ ਪਿੱਛੋਂ ਨਕੋਦਰ ਵੱਲੋਂ ਇਕ ਜੈਗੂਆਰ ਕਾਰ ਚਾਲਕ ਨੇ ਤੇਜ਼ੀ ਨਾਲ ਲਿਆ ਕੇ ਸਾਡੇ ਮੋਟਰਸਾਈਕਲ 'ਚ ਮਾਰ ਦਿੱਤੀ, ਜਿਸ ਨਾਲ ਉਹ ਦੋਵੇਂ ਸੜਕ 'ਤੇ ਡਿੱਗ ਗਏ। ਅਜੂ ਦੇ ਸਿਰ ਅਤੇ ਗਲ਼ 'ਤੇ ਜ਼ਿਆਦਾ ਸੱਟ ਲੱਗ ਗਈ ਤੇ ਉਸ ਦੀ ਸੱਜੀ ਲੱਤ ਸਰੀਰ ਨਾਲੋਂ ਅਲੱਗ ਹੋ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਮੇਰੇ ਵੀ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਨੇ ਮੈਨੂੰ ਸਿਵਲ ਹਸਪਤਾਲ ਨਕੋਦਰ ਦਾਖਲ ਕਰਵਾਇਆ।
ਇਹ ਵੀ ਪੜ੍ਹੋ : ਖਾਸ ਖ਼ਬਰ : ਹੜ੍ਹ ਦੇ ਮੱਦੇਨਜ਼ਰ ਰੱਦ ਹੋਈਆਂ ਇਹ ਪ੍ਰੀਖਿਆਵਾਂ ਹੁਣ 24 ਜੁਲਾਈ ਤੋਂ ਲਈਆਂ ਜਾਣਗੀਆਂ
ਹਾਦਸੇ 'ਚ ਉਸ ਦਾ ਮੋਟਰਸਾਈਕਲ ਵੀ ਕਾਫੀ ਨੁਕਸਾਨਿਆ ਗਿਆ। ਉਕਤ ਅਣਪਛਾਤਾ ਗੱਡੀ ਚਾਲਕ ਮੌਕੇ ਤੋਂ ਗੱਡੀ ਭਜਾ ਕੇ ਲੈ ਗਿਆ। ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਅਜੇ ਸਿੰਘ ਦੇ ਬਿਆਨ 'ਤੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਅਜੂ (18) 3 ਭੈਣਾਂ ਦਾ ਇਕਲੌਤਾ ਭਰਾ ਸੀ। ਅਜੂ ਦੇ ਪਿਤਾ ਨੇ ਕਿਹਾ ਕਿ ਅਸੀਂ ਪਿਓ-ਪੁੱਤ ਦੋਵੇਂ ਮਿਹਨਤ-ਮਜ਼ਦੂਰੀ ਕਰਕੇ ਬੜੀ ਮੁਸ਼ਕਲ ਨਾਲ ਘਰ ਦਾ ਗੁਜ਼ਾਰਾ ਚਲਾਉਂਦੇ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8