ਕੈਨੇਡਾ ਤੋਂ ਆਈ ਖ਼ਬਰ ਨੇ ਪਰਿਵਾਰ ’ਚ ਪਵਾਏ ਵੈਣ, ਨੌਜਵਾਨ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

Sunday, Dec 31, 2023 - 06:33 PM (IST)

ਕੈਨੇਡਾ ਤੋਂ ਆਈ ਖ਼ਬਰ ਨੇ ਪਰਿਵਾਰ ’ਚ ਪਵਾਏ ਵੈਣ, ਨੌਜਵਾਨ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਮੋਗਾ (ਗੋਪੀ ਰਾਉਕੇ , ਕਸ਼ਿਸ਼ ਸਿੰਗਲਾ) : ਮੋਗਾ ਦੇ ਬੋਨਾ ਚੌਂਕ ਦੇ ਰਹਿਣ ਵਾਲੇ ਨੌਜਵਾਨ ਕੁਲਦੀਪ ਸਿੰਘ ਦੀ ਕੈਨੇਡਾ ਵਿਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਕੁਲਦੀਪ ਸਿੰਘ 2018 ਵਿਚ ਕੈਨੇਡਾ ਗਿਆ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਅਤੇ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੁਖਾਰ ਹੋਣ ਕਰਕੇ ਹੌਲੀ-ਹੌਲੀ ਕੁਲਦੀਪ ਦੀ ਸਿਹਤ ਜ਼ਿਆਦਾ ਵਿਗੜ ਗਈ, ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਹੀਂ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ, ਸਿਰਫ ਸਮਾਂ ਬਦਲਿਆ

ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਕ ਕੁਲਦੀਪ ਸਿੰਘ 2018 ਵਿਚ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਕੁਲਦੀਪ ਦੀ ਇਕ 3 ਸਾਲ ਦੀ ਬੱਚੀ ਵੀ ਹੈ ਜੋ ਕਿ ਮੋਗਾ ਵਿਚ ਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਦਾ ਬਲੱਡ ਸਰਕੂਲੇਸ਼ਨ ਬਹੁਤ ਹੌਲੀ ਹੋ ਗਿਆ ਸੀ ਇਹ ਵੀ ਉਸ ਦੀ ਮੌਤ ਦਾ ਕਾਰਣ ਬਣਿਆ। ਜਿਉਂ ਹੀ ਕੁਲਦੀਪ ਦੀ ਮੌਤ ਦੀ ਖ਼ਬਰ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ। ਪਰਿਵਾਰ ਨੇ ਪੁੱਤ ਦੀ ਲਾਸ਼ ਨੂੰ ਪਿੰਡ ਲੈ ਕੇ ਆਉਣ ਲਈ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਉਹ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਕਰ ਸਕਣ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News