ਸਾਈਪ੍ਰਸ ਗਏ ਜਵਾਨ ਪੁੱਤ ਦੀ ਮੌਤ, ਸਾਨ੍ਹ ਵੱਲੋਂ ਟੱਕਰ ਮਾਰਣ ਕਾਰਣ ਵਾਪਰਿਆ ਭਾਣਾ

05/16/2024 5:59:58 PM

ਭੀਖੀ (ਤਾਇਲ) : ਪਿੰਡ ਖੀਵਾ ਖੁਰਦ ਦੇ ਨੌਜਵਾਨ ਦੀ ਪਿਛਲੇ ਦਿਨੀਂ ਸਾਈਪ੍ਰਸ ’ਚ ਮੌਤ ਹੋ ਗਈ। ਇਸ ਨਾਲ ਸਮੁੱਚੇ ਪਿੰਡ ਅਤੇ ਆਸ-ਪਾਸ ਦੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਨੰਬਰਦਾਰ ਨੇ ਦੱਸਿਆ ਕਿ ਪਿੰਡ ਖੀਵਾ ਖੁਰਦ ਦੇ ਨੌਜਵਾਨ ਭੁਪਿੰਦਰ ਸਿੰਘ (36) ਪੁੱਤਰ ਬਲਵੀਰ ਸਿੰਘ ਸੱਤ ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ ’ਚ ਵਰਕ ਪਰਮਿਟ ’ਤੇ ਸਾਈਪ੍ਰਸ ਦੇਸ਼ ’ਚ ਕੰਮ ਕਰਨ ਲਈ ਗਿਆ ਸੀ।

ਇਹ ਵੀ ਪੜ੍ਹੋ : ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਕਾਂਡ 'ਚ ਸਨਸਨੀਖੇਜ਼ ਖੁਲਾਸਾ

ਇਹ ਨੌਜਵਾਨ ਗਊਆਂ ਦੇ ਫਾਰਮ ਵਿਚ ਕੰਮ ਕਰਦਾ ਸੀ, ਜਿਸ ਦੀ ਬੀਤੀ 14 ਮਈ 2024 ਨੂੰ ਇਕ ਸਾਨ੍ਹ ਦੇ ਟੱਕਰ ਮਾਰਨ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਿਤ ਹੈ, ਜੋ ਕਿ ਤਿੰਨ ਭਰਾਵਾਂ ’ਚੋਂ ਵਿਚਕਾਰਲਾ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮ੍ਰਿਤਕ ਦੇਹ ਛੇਤੀ ਹੀ ਭਾਰਤ ਲਿਆਂਦੀ ਜਾਵੇ ਅਤੇ ਮਾਪਿਆਂ ਹਵਾਲੇ ਕੀਤੀ ਜਾਵੇ ਤਾਂ ਜੋ ਪਰਿਵਾਰ ਉਸ ਦੀ ਅੰਤਿ ਰਸਮਾਂ ਕਰ ਸਕੇ। ਇਸ ਮੌਕੇ ਬੂਟਾ ਸਿੰਘ, ਹਰਬਖਸ਼ ਸਿੰਘ, ਹਰਦੀਪ ਸਿੰਘ ਅਤੇ ਪਰਮਜੀਤ ਸਿੰਘ ਨੰਬਰਦਾਰ, ਹੈਪੀ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ : ਕਲਯੁੱਗ ਦਾ ਬੁਰਾ ਜ਼ਮਾਨਾ, ਜਠਾਣੀ ਨੇ ਘਰ ਬੁਲਾ ਕੇ ਦਰਾਣੀ ਦਾ ਕਰਵਾਇਆ ਗੈਂਗਰੇਪ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News