ਭਿਆਨਕ ਹਾਦਸੇ ਨੇ ਘਰ ’ਚ ਵਿਛਾ ਦਿੱਤੀਆਂ ਲਾਸ਼ਾਂ, ਪਿਉ ਸਣੇ ਨੌਜਵਾਨ ਪੁੱਤ ਦੀ ਵੀ ਮੌਤ
Monday, Nov 20, 2023 - 06:39 PM (IST)

ਮੋਗਾ (ਅਜ਼ਾਦ) : ਥਾਣਾ ਬਾਘਾ ਪੁਰਾਣਾ ਦੇ ਅਧੀਨ ਪੈਂਦੇ ਪਿੰਡ ਲੰਗੇਆਣਾ ਨਿਵਾਸੀ ਬਲਵੀਰ ਸਿੰਘ (63) ਅਤੇ ਉਸਦੇ ਪੁੱਤਰ ਗੁਰਚਰਨ ਸਿੰਘ (34) ਦੀ ਤੇਜ਼ ਰਫ਼ਤਾਰ ਕਾਰ ਦੇ ਨਾਲ ਹੋਈ ਟੱਕਰ ਵਿਚ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਕਾਰ ਚਾਲਕ ਭਵਨੀਸ਼ ਗੋਇਲ ਨਿਵਾਸੀ ਫਰੀਦਕੋਟ ਖ਼ਿਲਾਫ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬਲਦੇਵ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ। ਉਸ ਦਾ ਪਿਤਾ ਬਲਵੀਰ ਸਿੰਘ ਅਤੇ ਭਰਾ ਗੁਰਚਰਨ ਸਿੰਘ ਮੋਟਰਸਾਈਕਲ ’ਤੇ ਘਰ ਤੋਂ ਫਰੀਦਕੋਟ ਜਾ ਰਹੇ ਸਨ ਤਾਂ ਰਸਤੇ ਵਿਚ ਕਥਿਤ ਦੋਸ਼ ਜੋ ਇਨੋਵਾ ਗੱਡੀ ’ਤੇ ਸਵਾਰ ਸਨ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਸਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਵਲੋਂ ਥਾਣਾ ਮਾਡਲ ਟਾਊਨ ਦੀ ਐੱਸ. ਐੱਚ. ਓ. ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ
ਹਾਦਸਾ ਇਨਾਂ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਟੁੱਟ ਗਿਆ। ਕਥਿਤ ਦੋਸ਼ੀ ਇਨੋਵਾ ਗੱਡੀ ਛੱਡ ਕੇ ਭੱਜ ਨਿਕਲੇ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਕਿਹਾ ਕਿ ਦੋਵੇਂ ਮ੍ਰਿਤਕ ਪਿਉ-ਪੁੱਤ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8