ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਧੌਣ ਦੇ ਆਰ-ਪਾਰ ਹੋਇਆ ਸਿੰਙ

Monday, Oct 16, 2023 - 12:54 AM (IST)

ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਧੌਣ ਦੇ ਆਰ-ਪਾਰ ਹੋਇਆ ਸਿੰਙ

ਅਬੋਹਰ : ਸਥਾਨਕ ਅਜੀਤ ਨਗਰ ਵਾਸੀ ਇਕ ਮਜ਼ਦੂਰ ਦੀ ਬੀਤੀ ਰਾਤ ਪਸ਼ੂ ਦੇ ਟਕਰਾਉਣ ਨਾਲ ਦਰਦਨਾਕ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ।

ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (22) ਜੋ ਕਿ ਮਿਹਨਤ-ਮਜ਼ਦੂਰੀ ਕਰਦਾ ਸੀ। ਬੀਤੀ ਰਾਤ ਮਜ਼ਦੂਰੀ ਕਰਕੇ ਵਾਪਸ ਘਰ ਜਾ ਰਿਹਾ ਸੀ ਕਿ ਅਜੀਤ ਨਗਰ ਪਹੁੰਚਦੇ ਹੀ ਅਚਾਨਕ ਇਕ ਪਸ਼ੂ ਨਾਲ ਉਸ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਪਸ਼ੂ ਦਾ ਸਿੰਙ ਉਸ ਦੀ ਧੌਣ ਰਾਹੀਂ ਸਿਰ ਦੇ ਪਾਰ ਹੋ ਗਿਆ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ : ਸਹੁਰਾ ਪਰਿਵਾਰ ਤੇ ਨਣਾਨ ਮੇਰੀ ਮੌਤ ਦੇ ਹੋਣਗੇ ਜ਼ਿੰਮੇਵਾਰ, ਹੱਥ 'ਤੇ ਲਿਖ ਵਿਆਹੁਤਾ ਨੇ ਲੈ ਲਿਆ ਫਾਹਾ

ਮ੍ਰਿਤਕ ਗੁਰਮੀਤ ਸਿੰਘ ਦੀ ਇਕ ਭੈਣ ਅਤੇ ਇਕ ਛੋਟਾ ਭਰਾ ਹੈ, ਜਦਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਘਰ ਵਿੱਚ ਉਹ ਇਕੱਲਾ ਕਮਾਉਣ ਵਾਲਾ ਸੀ। ਉਥੇ ਸਮਾਜ ਸੇਵੀ ਸੰਸਥਾਵਾਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News